DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

10 Students Hospitalized: ਮੈਰੀਟੋਰੀਅਸ ਸਕੂਲ ’ਚ ਖਾਣਾ ਖਾਣ ਤੋਂ ਬਾਅਦ ਬਿਮਾਰ ਹੋਏ ਬੱਚੇ; ਹਸਪਤਾਲ ’ਚ ਜ਼ੇਰੇ ਇਲਾਜ

ਹਾਲਤ ਸਥਿਰ, ਸਾਰੇ ਵਿਦਿਆਰਥੀਆਂ ਦੇ ਟੈਸਟ ਕੀਤੇ ਜਾ ਰਹੇ ਹਨ: ਡਾਕਟਰ

  • fb
  • twitter
  • whatsapp
  • whatsapp
Advertisement

ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ ਰਾਤ ਦਾ ਖਾਣਾ ਖਾਣ ਤੋਂ ਬਾਅਦ ਤਬੀਅਤ ਵਿਗੜ ਗਈ ਜਿਸ ਕਾਰਨ ਦਸ ਦੇ ਕਰੀਬ ਵਿਦਿਆਰਥੀਆਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਦਾਖ਼ਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੂਜੇ ਪਾਸ ਮਾਪਿਆਂ ਨੇ ਖਾਣੇ ਦੇ ਕਥਿਤ ਮਿਆਰ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਜਾਣਕਾਰੀ ਅਨੁਸਾਰ ਐਤਵਾਰ ਰਾਤ 8:30 ਵਜੇ ਦੇ ਕਰੀਬ ਸਕੂਲ ਦੇ ਹੋਸਟਲ ਵਿਚ ਰਹਿਣ ਵਾਲੇ ਅੱਠ ਤੋਂ ਦਸ ਵਿਦਿਆਰਥੀ ਅਚਾਨਕ ਬਿਮਾਰ ਹੋ ਗਏ। ਵਿਦਿਆਰਥੀਆਂ ਨੇ ਪੇਟ ਵਿਚ ਤੇਜ਼ ਦਰਦ ਅਤੇ ਉਲਟੀਆਂ ਦੀ ਸ਼ਿਕਾਇਤ ਕੀਤੀ। ਸਕੂਲ ਸਟਾਫ਼ ਨੇ ਤੁਰੰਤ ਉਨ੍ਹਾਂ ਨੂੰ ਨਜ਼ਦੀਕੀ ਸਿਵਲ ਹਸਪਤਾਲ ਪਹੁੰਚਾਇਆ। ਇਸ ਮਾਮਲੇ ’ਤੇ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਸਾਰੇ ਵਿਦਿਆਰਥੀਆਂ ਦੇ ਟੈਸਟ ਕੀਤੇ ਜਾ ਰਹੇ ਹਨ। ਅਸਲ ਕਾਰਨ ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਸਪਸ਼ਟ ਹੋ ਸਕੇਗਾ। ਫਿਲਹਾਲ ਸਾਰੇ ਬੱਚਿਆਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਦੂਜੇ ਪਾਸੇ ਮਾਪਿਆਂ ਨੇ ਸਕੂਲ ਪ੍ਰਸ਼ਾਸਨ ’ਤੇ ਖਾਣੇ ਦੀ ਗੁਣਵੱਤਾ ਨੂੰ ਲੈ ਕੇ ਲਾਪ੍ਰਵਾਹੀ ਵਰਤਣ ਦੇ ਦੋਸ਼ ਲਗਾਏ ਹਨ। ਮਾਪਿਆਂ ਨੇ ਦਾਅਵਾ ਕੀਤਾ ਕਿ ਸਕੂਲ ਵਿੱਚ ਬੱਚਿਆਂ ਨੂੰ ਮਿਆਰੀ ਖਾਣਾ ਨਹੀਂ ਦਿੱਤਾ ਜਾਂਦਾ ਤੇ ਉਹ ਪਹਿਲਾਂ ਵੀ ਇਸ ਦੀ ਸ਼ਿਕਾਇਤ ਕਰ ਚੁੱਕੇ ਹਨ।

Advertisement

Advertisement
Advertisement
×