DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

CM Mann viral video: ਸ਼੍ਰੋਮਣੀ ਕਮੇਟੀ ਵੱਲੋਂ CM ਮਾਨ ਦੇ ਸਮਾਜਿਕ ਬਾਈਕਾਟ ਦੀ ਅਪੀਲ ਅਤੇ ਅਸਤੀਫ਼ੇ ਦੀ ਮੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਵਾਦਤ ਵੀਡੀਓ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਆਦੇਸ਼ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇੱਕ ਵਿਸ਼ੇਸ਼ ਮਤਾ ਪਾਸ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

  • fb
  • twitter
  • whatsapp
  • whatsapp
featured-img featured-img
ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ। ਫੋਟੋ;ਲਾਂਬਾ
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਵਾਦਤ ਵੀਡੀਓ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਆਦੇਸ਼ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇੱਕ ਵਿਸ਼ੇਸ਼ ਮਤਾ ਪਾਸ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿਗ ਕਮੇਟੀ (Executive Committee) ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਭਗਵੰਤ ਸਿੰਘ ਮਾਨ ਨੂੰ ਨੈਤਿਕ ਆਧਾਰ 'ਤੇ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।

ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਦੇ ਸਮਾਜਿਕ ਬਾਈਕਾਟ ਦਾ ਵੀ ਆਦੇਸ਼ ਦਿੱਤਾ ਗਿਆ ਹੈ, ਇਸ ਲਈ ਸਮੂਹ ਸਿੱਖ ਸੰਗਤ ਗੁਰਮਤਿ ਮਰਿਆਦਾ ਦੇ ਮੁਤਾਬਕ ਇਸ ਆਦੇਸ਼ ਦੀ ਪਾਲਣਾ ਕਰੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ 27 ਜੂਨ ਨੂੰ ਜਨਰਲ ਹਾਊਸ (General House) ਦੀ ਇੱਕ ਅਹਿਮ ਇਕੱਤਰਤਾ ਸੱਦੀ ਹੈ, ਜਿਸ ਵਿੱਚ ਇਸ ਮਾਮਲੇ 'ਤੇ ਵਿਚਾਰ ਕਰਕੇ ਅਗਲਾ ਫੈਸਲਾ ਲਿਆ ਜਾਵੇਗਾ ਅਤੇ ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਲੋਕਾਂ ਦੀ ਕਚਹਿਰੀ ਵਿੱਚ ਜਾ ਕੇ ਸਭ ਨੂੰ ਇਸ ਬਾਰੇ ਜਾਗਰੂਕ ਕਰੇਗੀ।

Advertisement

ਐਡਵੋਕੇਟ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਮੁੱਖ ਮੰਤਰੀ ਵਿਚਾਲੇ ਹੋਈ ਗੱਲਬਾਤ ਨੂੰ ਜਨਤਕ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਨੇ ਪਹਿਲਾਂ ਇਸ ਕਥਿਤ ਵੀਡੀਓ ਦੀ ਫੋਰੈਂਸਿਕ ਜਾਂਚ (Forensic Investigation) ਕਰਵਾਉਣ ਲਈ ਸਹਿਮਤੀ ਦਿੱਤੀ ਸੀ। ਇਸ ਸਬੰਧੀ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਦਫ਼ਤਰ ਨਾਲ ਰਾਬਤਾ ਕਰਕੇ ਜਾਂਚ ਲੈਬ ਬਾਰੇ ਪੁੱਛਿਆ ਗਿਆ, ਤਾਂ ਉਨ੍ਹਾਂ ਵੱਲੋਂ ਕੋਈ ਹੁੰਗਾਰਾ ਨਹੀਂ ਮਿਲਿਆ। ਹੁਣ ਜਦੋਂ ਜਾਂਚ ਕਰਵਾਈ ਗਈ ਹੈ, ਤਾਂ ਰਿਪੋਰਟ ਵਿੱਚ ਇਸ ਵੀਡੀਓ ਨਾਲ ਕੋਈ ਛੇੜਛਾੜ ਜਾਂ ਏਆਈ (AI - ਆਰਟੀਫੀਸ਼ੀਅਲ ਇੰਟੈਲੀਜੈਂਸ) ਤਕਨੀਕ ਦੀ ਵਰਤੋਂ ਹੋਣਾ ਨਹੀਂ ਪਾਇਆ ਗਿਆ, ਜਿਸ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰਮਤਿ ਮਰਿਆਦਾ ਅਨੁਸਾਰ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਦੂਜੇ ਪਾਸਿਓਂ ਸਰਕਾਰ ਵੱਲੋਂ ਨਵਾਂ ਬਿਰਤਾਂਤ (Narrative) ਸਿਰਜ ਕੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਾਲਾ ਵਿਅਕਤੀ ਮੁੱਖ ਮੰਤਰੀ ਨਹੀਂ ਹੈ।

Advertisement

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਅਮਰੀਕਾ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਸਾਲ ਦੇ ਅੰਦਰ ਅਮਰੀਕਾ ਵਿੱਚ 'ਸਿੱਖ ਮਿਸ਼ਨ ਕੇਂਦਰ' ਸਥਾਪਿਤ ਕੀਤਾ ਜਾਵੇਗਾ। ਇਸ ਕੇਂਦਰ ਵਿੱਚ ਇੱਕ ਗੁਰਦੁਆਰਾ ਸਾਹਿਬ ਅਤੇ ਪ੍ਰਿੰਟਿੰਗ ਪ੍ਰੈਸ ਹੋਵੇਗੀ, ਜਿੱਥੇ ਪਾਵਨ ਸਰੂਪਾਂ ਦੀ ਪ੍ਰਕਾਸ਼ਨਾ (ਛਪਾਈ) ਕੀਤੀ ਜਾਵੇਗੀ ਤਾਂ ਜੋ ਵਿਦੇਸ਼ਾਂ ਵਿੱਚ ਵਸਦੀ ਸੰਗਤ ਨੂੰ ਉੱਥੋਂ ਹੀ ਪਾਵਨ ਸਰੂਪ ਮਿਲ ਸਕਣ। ਉਨ੍ਹਾਂ ਦੱਸਿਆ ਕਿ ਇਸ ਦੌਰੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਛੇ ਮੈਂਬਰੀ ਵਫ਼ਦ (Delegation) ਵੱਲੋਂ ਇਸ ਮਿਸ਼ਨ ਨਾਲ ਸਬੰਧਤ ਸਾਰੀ ਲੋੜੀਂਦੀ ਦਸਤਾਵੇਜ਼ੀ ਕਾਰਵਾਈ ਨੂੰ ਮੁਕੰਮਲ ਕਰ ਲਿਆ ਗਿਆ ਹੈ।

Advertisement
×