DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab ਵਿਧਾਨ ਸਭਾ ਦੇ ਸਪੀਕਰ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਵਿਖੇ ਪੁੱਜੀ ਸ਼ਿਕਾਇਤ; ਭੱਦੀ ਸ਼ਬਦਾਵਲੀ ਵਰਤਣ ਦਾ ਦੋਸ਼

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਸੌਂਪਿਆ

  • fb
  • twitter
  • whatsapp
  • whatsapp
Advertisement
Punjab News: ਅਕਾਲੀ ਦਲ ਵਾਰਿਸ ਪੰਜਾਬ ਨਾਲ ਸਬੰਧਤ ਆਗੂਆਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਖ਼ਿਲਾਫ਼ ਇਕ ਸ਼ਿਕਾਇਤ ਸੌਂਪਦਿਆਂ ਸ੍ਰੀ ਅਕਾਲ ਤਖ਼ਤ ਤੋਂ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਸਬੰਧ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਖੇਮਕਰਨ ਇਕਾਈ ਦੇ ਆਗੂਆਂ ਸੁਰਜੀਤ ਸਿੰਘ ਭੂਰਾ ਅਤੇ ਰਵੇਲ ਸਿੰਘ ਭੂਰਾ ਆਦਿ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਸੌਂਪਿਆ ਗਿਆ ਹੈ।
ਪੱਤਰ ਵਿੱਚ ਉਨ੍ਹਾਂ ਸ਼ਿਕਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਵਿਚ ਦਾੜ੍ਹੇ ਪ੍ਰਤੀ ਭੱਦੀ ਸ਼ਬਦਾਵਲੀ ਵਰਤੀ ਗਈ ਹੈ। ਉਨ੍ਹਾਂ ਆਖਿਆ ਕਿ ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਜਦ ਇੱਕ ਧਿਰ ਨੇ ਸਪੀਕਰ ਕੋਲੋਂ ਪੁੱਛਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮ ਜਾਰੀ ਹੋਇਆ ਕਿ ਕੋਈ ਵੀ ਗੁਰਸਿੱਖ ਮੁੱਖ ਮੰਤਰੀ ਨੂੰ ਮੂੰਹ ਨਾ ਲਾਏ, ਤਾਂ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ।
ਸਿੱਖ ਆਗੂਆਂ ਨੇ ਦੋਸ਼ ਲਾਇਆ ਕਿ ਸਪੀਕਰ ਨੇ ਗੁਰਸਿੱਖਾਂ ਦੇ ਦਾੜ੍ਹੇ ਪ੍ਰਤੀ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਬੈਠੇ ਵਿਧਾਇਕਾਂ ਨੂੰ ਵੀ ਉਨ੍ਹਾਂ ਸੰਗਤ ਆਖਿਆ ਜੋ ਕਿ ਚੁਣੇ ਹੋਏ ਨੁਮਾਇੰਦੇ ਸਨ। ਪੱਤਰ ਦੇਣ ਆਏ ਇਨਾ ਆਗੂਆਂ ਨੇ ਮੰਗ ਕੀਤੀ ਹੈ ਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਤਲਬ ਕਰਕੇ ਸਪਸ਼ਟੀਕਰਨ ਲਿਆ ਜਾਵੇ ਅਤੇ ਕਾਰਵਾਈ ਕੀਤੀ ਜਾਵੇ।

ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਆਪ ਸਰਕਾਰ ਦੇ ਖ਼ਿਲਾਫ਼ ਬੇਅਦਬੀ ਸੋਧ ਐਕਟ ਦਾ ਮਾਮਲਾ ਸ੍ਰੀ ਅਕਾਲ ਤਖਤ ਵਿਖੇ ਵਿਚਾਰ ਅਧੀਨ ਹੈ। ਜਦੋਂ ਕਿ ਇੱਕ ਇਤਰਾਜ਼ਯੋਗ ਵੀਡੀਓ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਤੋਂ ਮੁੱਖ ਮੰਤਰੀ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ।

Advertisement
Advertisement
×