ਪੱਤਰ ਪ੍ਰੇਰਕ
ਅੰਮ੍ਰਿਤਸਰ, 6 ਮਈ
ਵੇਰਕਾ ਦੇ ਜਨਰਲ ਮੈਨੇਜਰ ਗੁਰਦੇਵ ਸਿੰਘ ਨੇ ਕਿਹਾ ਕਿ ਸ਼ੋਸ਼ਲ ਮੀਡੀਆ ’ਤੇ ਦੁੱਧ ਨਾਲ ਨਹਾਉਂਦੇ ਇੱਕ ਵਿਅਕਤੀ ਦੀ ਵੀਡੀਓ ਝੂਠੀ ਹੈ। ਇਹ ਵੀਡੀਓ ਦੋ ਸਾਲ ਪੁਰਾਣਾ ਹੈ ਅਤੇ ਇਸ ਵੀਡੀਓ ਦਾ ਵੇਰਕਾ ਨਾਲ ਕੋਈ ਵੀ ਸਬੰਧ ਨਹੀਂ ਹੈ। ਉਨ੍ਹਾਂ ਦੱਸਿਆ ਕਿ ਫਰਜ਼ੀ ਵੀਡੀਓ ਮਾਮਲੇ ਵਿੱਚ ਪੁਲੀਸ ਕਮਿਸ਼ਨਰ ਨੂੰ ਸਾਈਬਰ ਕਰਾਈਮ ਅਧੀਨ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ ਅਤੇ ਜਲਦੀ ਹੀ ਪੁਲੀਸ ਵਲੋਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨਾਂ ਕਿਹਾ ਕਿ ਵੇਰਕਾ ਅੰਮ੍ਰਿਤਸਰ ਡੇਅਰੀ ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ 2006 ਦੀਆਂ ਨਿਰਧਾਰਿਤ ਸਾਰੀਆਂ ਕਾਨੂੰਨੀ ਜ਼ਰੂਰਤਾਂ ਨੂੰ ਪੂਰਾ ਕਰ ਰਿਹਾ ਹੈ। ਇਹ ਵੀਡੀਓ ਵੇਰਕਾ ਦੀ ਦਿੱਖ ਨੂੰ ਖਰਾਬ ਕਰਨ ਦੇ ਇਰਾਦੇ ਨਾਲ ਕੀਤੀ ਗਈ ਹੈ।