DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੰਤ ਘਾਲਾ ਸਿੰਘ ਤੋਂ ਸੁਰੱਖਿਆ ਵਾਪਸ ਲੈਣ ਦੀ ਨਿਖੇਧੀ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਰਕਾਰ ਨੂੰ ਸੁਰੱਖਿਆ ਤੁਰੰਤ ਬਹਾਲ ਕਰਨ ਲਈ ਆਖਿਆ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਨਾਨਕਸਰ ਸੰਪਰਦਾ ਦੇ ਸੰਤ ਘਾਲਾ ਸਿੰਘ ਦੀ ਸੁਰੱਖਿਆ ਵਾਪਸ ਲੈਣ ਦੀ ਨਿੰਦਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਸੂਬੇ ਦੀ ਮੌਜੂਦਾ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਦੇ ਚੱਲਦਿਆਂ ਸਰਕਾਰ ਦੀ ਇਹ ਕਾਰਵਾਈ ਗਲਤ ਹੈ। ਉਨ੍ਹਾਂ ਕਿਹਾ ਕਿ ਨਾਨਕਸਰ ਸੰਪਰਦਾ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਸੰਤ ਘਾਲਾ ਸਿੰਘ ਨੂੰ ਪਿਛਲੇ ਲੰਮੇ ਸਮੇਂ ਤੋਂ ਸੁਰੱਖਿਆ ਮਿਲੀ ਹੋਈ ਸੀ , ਜਿਸ ਨੂੰ ਹਾਲ ਹੀ ਵਿੱਚ ਵਾਪਸ ਲਿਆ ਗਿਆ ਹੈ।

ਸਰਕਾਰ ਨੂੰ ਇਸ ਉੱਤੇ ਮੁੜ ਵਿਚਾਰ ਕਰਨੀ ਚਾਹੀਦੀ ਹੈ। ਅਜਿਹੇ ਵਿੱਚ ਜੇਕਰ ਸੰਤ ਬਾਬਾ ਘਾਲਾ ਸਿੰਘ ਦੀ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਦੀ ਸਿੱਧੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਪ੍ਰਭਾਵ ਨਾਲ ਸੰਤ ਬਾਬਾ ਘਾਲਾ ਸਿੰਘ ਦੀ ਸੁਰੱਖਿਆ ਮੁੜ ਬਹਾਲ ਕਰੇ।

Advertisement

Advertisement
Advertisement
×