
ਮਹਿਮਾਨਾਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ। -ਫੋਟੋ: ਸੱਗੂ
ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 1 ਜੁਲਾਈ
ਬੀਬੀਕੇ ਡੀਏਵੀ ਕਾਲਜ ਵਿਮੈਨ ਵਿਖੇ ਭਾਸ਼ਾ ਵਿਭਾਗ ਪੰਜਾਬ ਅਤੇ ਭਾਸ਼ਾ ਮੰਚ ਪੋਸਟ ਗਰੈਜੂਏਟ ਵਿਭਾਗ ਪੰਜਾਬੀ ਵੱਲੋਂ ‘ਕਹਾਣੀ ਦਰਬਾਰ’ ਕਰਵਾਇਆ ਗਿਆ। ਮੁੱਖ ਮਹਿਮਾਨ ਸ਼੍ਰੋਮਣੀ ਬਾਲ ਸਾਹਿਤਕਾਰ ਡਾ. ਕੁਲਬੀਰ ਸਿੰਘ ਸੂਰੀ ਤੇ ਉਨ੍ਹਾਂ ਦੀ ਪਤਨੀ ਗੁਰਿੰਦਰ ਕੌਰ ਸੂਰੀ, ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ, ਅਦਾਕਾਰ ਗੁਰਿੰਦਰ ਮਕਨਾ ਨੇ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਅਤੇ ਸੁਦਰਸ਼ਨ ਕਪੂਰ, ਚੇਅਰਮੈਨ ਸਥਾਨਕ ਪ੍ਰਬੰਧਕ ਕਮੇਟੀ ਨੇ ਬੂਟੇ ਲਾ ਕੇ ਮਹਿਮਾਨਾਂ ਦਾ ਸਵਾਗਤ ਕੀਤਾ। ਡਾ. ਪਰਮਜੀਤ ਸਿੰਘ ਕਲਸੀ (ਸਟੇਟ-ਐਵਾਰਡੀ) ਨੇ ਵਿਦਿਆਰਥਣਾਂ ਨੂੰ ਪੁਸਤਕਾਂ ਦੀ ਅਹਿਮੀਅਤ ਬਾਰੇ ਦੱਸਿਆ। ਪ੍ਰਿੰਸੀਪਲ ਡਾ. ਵਾਲੀਆ ਨੇ ਆਏ ਮਹਿਮਾਨਾਂ ਦਾ ਸਨਮਾਨ ਕੀਤਾ। ਕਾਲਜ ਵਿਦਿਆਰਥਣਾਂ ਜੋਬਨਦੀਪ ਕੌਰ, ਮਾਨਸੀ ਚਾਵਲਾ, ਨਵਨੀਤ ਕੌਰ ਵੱਲੋਂ ਮਹਿਮਾਨਾਂ ਦੀਆਂ ਕਹਾਣੀਆਂ ਪੜ੍ਹੀਆਂ ਗਈਆਂ ਅਤੇ ਨਾਲ ਹੀ ਕਹਾਣੀਆਂ ਦਾ ਫਿਲਮਾਂਕਣ ਕੀਤਾ ਗਿਆ। ਡਾ. ਰਾਣੀ ਮੁਖੀ ਪੰਜਾਬੀ ਵਿਭਾਗ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਡਾ. ਪਰਮਜੀਤ ਕੌਰ (ਪੰਜਾਬੀ ਵਿਭਾਗ) ਵੱਲੋਂ ਮੰਚ ਸੰਚਾਲਨ ਕੀਤਾ ਗਿਆ। ਇਸ ਮੌਕੇ ਡਾ. ਸ਼ੈਲੀ ਜੱਗੀ (ਨੋਡਲ ਅਫਸਰ), ਕਾਲਜ ਦੇ ਟੀਚਿੰਗ ਅਤੇ ਨਾਨ-ਟੀਚਿੰਗ ਮੈਂਬਰਾਂ ਸਹਿਤ ਵਿਦਿਆਰਥਣਾਂ ਵੀ ਮੌਜੂਦ ਸਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ