DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Congress protest Punjab: ਕਾਂਗਰਸ ਵੱਲੋਂ ਭਗਵੰਤ ਮਾਨ ਖ਼ਿਲਾਫ਼ ਰੋਸ ਪ੍ਰਦਰਸ਼ਨ

ਸ੍ਰੀ ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦਾ ਦੋਸ਼

  • fb
  • twitter
  • whatsapp
  • whatsapp
Advertisement

ਕਾਂਗਰਸ ਪਾਰਟੀ ਨੇ ਅੱਜ ਸ਼ਾਮ ਇਥੇ ਟਾਊਨ ਹਾਲ ਨੇੜੇ ਮੁੱਖ ਮੰਤਰੀ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਭਗਵੰਤ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰ ਨੂੰ ਚੁਣੌਤੀ ਦੇਣ ਅਤੇ ਇਸ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ।

ਇਹ ਰੋਸ ਧਰਨਾ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਦਿੱਤਾ ਗਿਆ ਜਿਸ ਵਿੱਚ ਕਾਂਗਰਸ ਦੇ ਕਈ ਆਗੂ ਸ਼ਾਮਿਲ ਹੋਏ। ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਬਾਜਵਾ ਨੇ ਕਿਹਾ ਕਿ ਸਿੱਖ ਪੰਥ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਗਵੰਤ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਦੋਖੀ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਹਰ ਨਾਨਕ ਨਾਮ ਲੇਵਾ ਦਾ ਫ਼ਰਜ਼ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਸਤਿਕਾਰ ਕਰੇ ਅਤੇ ਉਨ੍ਹਾਂ ਦੀ ਪਾਲਣਾ ਕਰੇ।

Advertisement

ਕਾਂਗਰਸੀ ਆਗੂ ਨੇ ਕਿਹਾ ਕਿ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਆਪਣਾ ਫ਼ੈਸਲਾ ਸੁਣਾ ਚੁੱਕਾ ਹੈ ਤਾਂ ਹਰ ਸਿੱਖ ਦਾ ਨੈਤਿਕ ਅਤੇ ਧਾਰਮਿਕ ਫ਼ਰਜ਼ ਬਣਦਾ ਹੈ ਕਿ ਉਹ ਉਸ ਦਾ ਸਤਿਕਾਰ ਕਰੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਸਵੀਕਾਰ ਕਰਕੇ ਆਪਣੇ ਕੀਤੇ ਲਈ ਸੱਚੇ ਦਿਲੋਂ ਪਸ਼ਚਾਤਾਪ ਨਹੀਂ ਕਰਦੇ, ਉਦੋਂ ਤੱਕ ਉਨ੍ਹਾਂ ਦਾ ਸਮਾਜਿਕ ਅਤੇ ਰਾਜਨੀਤਕ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ।

Advertisement

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਕੇਜਰੀਵਾਲ ਮੁੱਖ ਮੰਤਰੀ ਪ੍ਰਤੀ ਪੂਰੀ ਤਰ੍ਹਾਂ ਜਾਣੂ ਸਨ, ਫਿਰ ਵੀ ਉਨ੍ਹਾਂ ਨੇ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ’ਤੇ ਬਣਾਈ ਰੱਖਿਆ। ਤੱਥਾਂ ਤੋਂ ਜਾਣੂ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਸੁਰੱਖਿਆ ਦੇ ਕੇ ਅਰਵਿੰਦ ਕੇਜਰੀਵਾਲ ਵੀ ਪੰਜਾਬ ਦੀਆਂ ਸਤਿਕਾਰਯੋਗ ਸੰਸਥਾਵਾਂ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਢਾਹ ਲਾਉਣ ਲਈ ਬਰਾਬਰ ਦੇ ਜ਼ਿੰਮੇਵਾਰ ਹਨ।

ਚੱਲ ਰਹੇ ਵਿਵਾਦ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਗਵੰਤ ਮਾਨ ਨੂੰ ਵਿਵਾਦਤ ਵੀਡੀਓ ਦੀ ਸੱਚਾਈ ਦੀ ਜਾਂਚ ਲਈ ਦੋ ਸੁਤੰਤਰ ਫ਼ੋਰੈਂਸਿਕ ਪ੍ਰਯੋਗਸ਼ਾਲਾਵਾਂ ਵਿੱਚ ਭੇਜਣ ਦੇ ਨਿਰਦੇਸ਼ ਦਿੱਤੇ ਸਨ ਪਰ ਉਨ੍ਹਾਂ ਨੇ ਨਾ ਤਾਂ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕੀਤੀ ਅਤੇ ਨਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦਾ ਕੋਈ ਜਵਾਬ ਦਿੱਤਾ। ਇਸ ਦੀ ਬਜਾਏ ਪੰਜਾਬ ਸਰਕਾਰ ਨੇ ਸੱਚਾਈ ਨੂੰ ਛੁਪਾਉਣ ਲਈ ਲੁਧਿਆਣਾ ਪੁਲੀਸ ਦੀ ਦੁਰਵਰਤੋਂ ਕਰਦਿਆਂ ਮਨਘੜਤ ਫ਼ੋਰੈਂਸਿਕ ਰਿਪੋਰਟਾਂ ਤਿਆਰ ਕਰਵਾਈਆਂ। ਉਨ੍ਹਾਂ ਦਾ ਸਹਿਯੋਗ ਤੋਂ ਇਨਕਾਰ ਕਰਨਾ ਅਤੇ ਸ਼ੱਕੀ ਫ਼ੋਰੈਂਸਿਕ ਰਿਪੋਰਟਾਂ ਹਾਸਲ ਕਰਨ ਦੀ ਕੋਸ਼ਿਸ਼ ਇਸ ਸ਼ੱਕ ਨੂੰ ਹੋਰ ਮਜ਼ਬੂਤ ਕਰਦਾ ਹੈ ਕਿ ਸਰਕਾਰ ਸੱਚਾਈ ਨੂੰ ਲੁਕਾ ਰਹੀ ਹੈ।

ਕਾਂਗਰਸੀ ਆਗੂਆਂ ਨੇ ਦੁਹਰਾਇਆ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਸਤਿਕਾਰ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਇਸ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਹਰ ਕੋਸ਼ਿਸ਼ ਦੇ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।

ਇਸ ਰੋਸ ਪ੍ਰਦਰਸ਼ਨ ਵਿੱਚ ਸੀਨੀਅਰ ਕਾਂਗਰਸੀ ਆਗੂ ਓਪੀ ਸੋਨੀ, ਸੁਖਵਿੰਦਰ ਸਿੰਘ ਸਰਕਾਰੀਆ, ਜਸਬੀਰ ਸਿੰਘ ਡਿੰਪਾ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਭਗਵੰਤ ਪਾਲ ਸਿੰਘ ਸੱਚਰ ਹਲਕਾ ਮਜੀਠਾ,ਹਰਪ੍ਰਤਾਪ ਸਿੰਘ ਅਜਨਾਲਾ, ਹਰਮਿੰਦਰ ਸਿੰਘ ਗਿੱਲ, ਇੰਦਰਬੀਰ ਸਿੰਘ ਬੁਲਾਰੀਆ, ਸੁਨੀਲ ਦੱਤੀ, ਦਿਨੇਸ਼ ਬੱਸੀ ਅਤੇ ਮਮਤਾ ਦੱਤਾ ਸਮੇਤ ਹੋਰ ਕਈ ਆਗੂ ਹਾਜ਼ਰ ਸਨ।

Advertisement
×