ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਦੀ ਚੋਣ ਲਈ ਨਾਵਾਂ ’ਤੇ ਵਿਚਾਰਾਂ ਸ਼ੁਰੂ

ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਦੀ ਚੋਣ ਲਈ ਨਾਵਾਂ ’ਤੇ ਵਿਚਾਰਾਂ ਸ਼ੁਰੂ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 23 ਨਵੰਬਰ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ 27 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਦਾ ਦਿਨ ਨੇੜੇ ਆਉਣ ’ਤੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਦੇ ਨਾਵਾਂ ਦੀ ਚਰਚਾ ਸ਼ੁਰੂ ਹੋ ਗਈ ਹੈ। 27 ਨੂੰ ਦੁਪਹਿਰ ਇਕ ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਣ ਵਾਲੇ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਸਿੱਖ ਗੁਰਦੁਆਰਾ ਐਕਟ 1925 ਦੇ ਮੁਤਾਬਕ ਇਨ੍ਹਾਂ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਹਰ ਵਰ੍ਹੇ ਸਾਲਾਨਾ ਚੋਣ ਹੁੰਦੀ ਹੈ। ਇਸ ਵਾਰ ਸਿੱਖ ਸੰਸਥਾ ਦਾ 43ਵਾਂ ਪ੍ਰਧਾਨ ਚੁਣਿਆ ਜਾਵੇਗਾ। ਭਾਈ ਗੋਬਿੰਦ ਸਿੰਘ ਲੌਂਗੋਵਾਲ ਸਿੱਖ ਸੰਸਥਾ ਦੇ 42ਵੇਂ ਪ੍ਰਧਾਨ ਵਜੋਂ 29 ਨਵੰਬਰ 2017 ਤੋਂ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਲਗਾਤਾਰ ਤਿੰਨ ਸਾਲ ਸੰਸਥਾ ਦੇ ਪ੍ਰਧਾਨ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਇਸ ਵਾਰ ਵੀ ਉਹ ਪ੍ਰਧਾਨ ਦੇ ਅਹੁਦੇ ਲਈ ਵਧੇਰੇ ਸਮਰੱਥਾ ਵਾਲੇ ਉਮੀਦਵਾਰ ਹਨ। ਉਨ੍ਹਾਂ ਤੋਂ ਇਲਾਵਾ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਨਾਂ ਦੀ ਵੀ ਚਰਚਾ ਚੱਲ ਰਹੀ ਹੈ। ਇਸ ਤੋਂ ਇਲਾਵਾ ਕੁਝ ਹੋਰ ਨਾਵਾਂ ਬਾਰੇ ਵੀ ਚਰਚਾ ਹੋ ਰਹੀ ਹੈ। 2020 ’ਚ ਲਾਪਤਾ 328 ਪਾਵਨ ਸਰੂਪਾਂ ਦਾ ਮਾਮਲਾ ਸਿੱਖ ਸੰਸਥਾ ਲਈ ਅਹਿਮ ਮੁੱਦਾ ਹੋ ਨਿਬੜਿਆ ਹੈ। ਇਹ ਮਾਮਲਾ ਅਜੇ ਵੀ ਭਖ਼ਦਾ ਮੁੱਦਾ ਬਣਿਆ ਹੋਇਆ ਹੈ ਅਤੇ ਇਸ ਦਾ ਵਧੇਰੇ ਖ਼ਮਿਆਜ਼ਾ ਸ਼੍ਰੋਮਣੀ ਕਮੇਟੀ ਨੂੰ ਭੁਗਤਣਾ ਪੈ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਸਮੇਤ ਅੰਤ੍ਰਿੰਗ ਕਮੇਟੀ ਨੇ ਖਿਮਾ ਯਾਚਨਾ ਵੀ ਕੀਤੀ ਹੈ ਪਰ ਇਸ ਦੇ ਬਾਵਜੂਦ ਸਿੱਖ ਸੰਸਥਾ ਪ੍ਰਤੀ ਲੋਕਾਂ ਦਾ ਰੋਹ ਘੱਟ ਨਹੀਂ ਹੋ ਰਿਹਾ ਹੈ। ਆਉਣ ਵਾਲੀਆਂ ਚੋਣਾਂ ਅਤੇ ਮੌਜੂਦਾ ਸਥਿਤੀ ਨੂੰ ਦੇਖਦਿਆਂ ਸਿੱਖ ਸੰਗਤ ਦੇ ਰੋਹ ਨੂੰ ਸ਼ਾਂਤ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅਹੁਦੇਦਾਰਾਂ ਨੂੰ ਬਦਲਿਆ ਵੀ ਜਾ ਸਕਦਾ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵਿਚਲੇ ਉੱਚ ਪੱਧਰੀ ਸੂਤਰਾਂ ਮੁਤਾਬਕ ਪਾਰਟੀ ਕੋਲ ਇਸ ਵੇਲੇ ਚੰਗੇ ਲੀਡਰਸ਼ਿਪ ਵਾਲੇ ਮੈਂਬਰਾਂ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ। ਅਜਿਹੀ ਸਥਿਤੀ ਮੌਜੂਦਾ ਅਹੁਦੇਦਾਰਾਂ ਲਈ ਲਾਹੇਵੰਦ ਸਾਬਿਤ ਹੋ ਸਕਦੀ ਹੈ।

ਮਿਲੇ ਵੇਰਵਿਆਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਰਸਮੀ ਮੀਟਿੰਗ 26 ਨਵੰਬਰ ਨੂੰ ਕਰਨਗੇ। ਇਸ ਤੋਂ ਪਹਿਲਾਂ 25 ਨਵੰਬਰ ਨੂੰ ਵੀ ਵੱਖ ਵੱਖ ਮੈਂਬਰਾਂ ਕੋਲੋਂ ਅਹੁਦੇਦਾਰਾਂ ਸਬੰਧੀ ਰਾਏ ਲਈ ਜਾਵੇਗੀ। ਇਸ ਦੇ ਆਧਾਰ ’ਤੇ ਵੱਖ ਵੱਖ ਅਹੁਦਿਆਂ ਲਈ ਉਮੀਦਵਾਰਾਂ ਦੇ ਨਾਵਾਂ ਬਾਰੇ ਫ਼ੈਸਲਾ ਕੀਤਾ ਜਾਵੇਗਾ। ਦੂਜੇ ਪਾਸੇ ਵੱਖ-ਵੱਖ ਵਿਰੋਧੀ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ, ਸ਼੍ਰੋਮਣੀ ਅਕਾਲੀ ਦਲ ਟਕਸਾਲੀ ਸਮੇਤ ਹੋਰ ਸਿੱਖ ਜਥੇਬੰਦੀਆਂ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰ ਵੱਲੋਂ ਇਕ ਮੰਚ ’ਤੇ ਆਉਂਦਿਆਂ ਘੱਟੋ-ਘੱਟ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਗਿਣਤੀ ਵਿਚ ਆਪਣੇ ਮੈਂਬਰਾਂ ਦੇ ਨਾਂ ਸ਼ਾਮਲ ਕਰਾਉਣ ਲਈ ਯਤਨ ਕੀਤੇ ਜਾਣ ਦੀ ਸੰਭਾਵਨਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਐੱਨਆਈਏ ਵੱਲੋਂ ਭੇਜੇ ਸੰਮਨਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਣਗੇ ਕਿਸਾ...

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕਿਸਾਨਾਂ ਦਾ ਮੱਥਾ ਕੌਮਾਂਤਰੀ ਸੰਸਥਾਵਾਂ ਨਾਲ ਲੱਗਾ: ਉਗਰਾਹਾਂ

ਸ਼ਹਿਰ

View All