DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

AI ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਵਿਰੁੱਧ ਸਮੱਗਰੀ ਨੂੰ ਪ੍ਰਸਾਰਿਤ ਨਾ ਕੀਤਾ ਜਾਵੇ: ਕੁਲਵੰਤ ਸਿੰਘ ਮੰਨਣ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪ੍ਰੈੱਸ ਅਤੇ ਮੀਡੀਆ ਅਦਾਰਿਆਂ ਨੂੰ ਅਪੀਲ ਕੀਤੀ ਕਿ ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੱਖ ਗੁਰੂ ਸਾਹਿਬਾਨ ਜਾਂ ਸਿੱਖ ਪ੍ਰਤੀਕਾਂ ਨਾਲ ਸਬੰਧਤ ਤਿਆਰ ਕੀਤੀ ਕਿਸੇ ਵੀ ਅਪਮਾਨਜਨਕ ਸਮੱਗਰੀ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪ੍ਰੈੱਸ ਅਤੇ ਮੀਡੀਆ ਅਦਾਰਿਆਂ ਨੂੰ ਅਪੀਲ ਕੀਤੀ ਕਿ ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੱਖ ਗੁਰੂ ਸਾਹਿਬਾਨ ਜਾਂ ਸਿੱਖ ਪ੍ਰਤੀਕਾਂ ਨਾਲ ਸਬੰਧਤ ਤਿਆਰ ਕੀਤੀ ਕਿਸੇ ਵੀ ਅਪਮਾਨਜਨਕ ਸਮੱਗਰੀ ਨੂੰ ਪ੍ਰਸਾਰਿਤ ਕਰਨ ਤੋਂ ਗੁਰੇਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਮਾਮਲਿਆਂ ਦੀ ਖ਼ਬਰ ਦੇਣੀ ਹੋਵੇ ਤਾਂ ਉਹ ਸਿਰਫ਼ ਤੱਥਾਂ ਦੀ ਜਾਣਕਰੀ ਤੱਕ ਸੀਮਤ ਰੱਖੀ ਜਾਵੇ ਅਤੇ ਵੀਡੀਓ/ਤਸਵੀਰਾਂ ਨੂੰ ਦਿਖਾਉਣ ਜਾਂ ਦੁਹਰਾਉਣ ਤੋਂ ਗੁਰੇਜ਼ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਮੀਡੀਆ ਸਿੱਖ ਭਾਵਨਾਵਾਂ ਨਾਲ ਸਬੰਧਿਤ ਅਜਿਹੀ ਸੰਵੇਦਨਸ਼ੀਲ ਸਮਗਰੀ ਸਬੰਧੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਸਬੰਧਿਤ ਸ਼ੋਸ਼ਲ ਮੀਡੀਆ ਪਲੇਟਫਾਰਮਾਂ ਅਤੇ ਅਧਿਕਾਰਤ ਏਜੰਸੀਆਂ ਕੋਲ ਰਿਪੋਰਟ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੀ ਸਮੱਗਰੀ ਨੂੰ ਅੱਗੇ ਨਾ ਵਧਾਵੇ, ਸਗੋਂ ਇਸ ਦੀ ਰਿਪੋਰਟ ਕਰੇ।

Advertisement

ਉਨਾ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ, ਮਰਿਆਦਾ ਅਤੇ ਅਦਬ-ਸਤਿਕਾਰ ਨੂੰ ਕਾਇਮ ਰੱਖਣਾ ਹਰ ਇੱਕ ਦਾ ਫਰਜ਼ ਹੈ। ਪਰਿਕਰਮਾ ਅੰਦਰ ਆਉਣ ਵਾਲੀਆਂ ਸੰਗਤਾਂ ਨਾਲ ਕੁਝ ਵਲੌਗਰ ਤੇ ਮੀਡੀਆ ਕਰਮੀਆਂ ਵੱਲੋਂ ਬਿਨਾਂ ਲੋੜ ਸਵਾਲ-ਜਵਾਬ ਕਰਨ ਨਾਲ ਦਰਸ਼ਨਾਂ ਲਈ ਆਈ ਸੰਗਤ ਨੂੰ ਅਕਸਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਮੀਡੀਆ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਅੰਦਰ ਕਿਸੇ ਨਾਲ ਵੀ ਸਵਾਲ-ਜਵਾਬ ਕਰਕੇ ਵੀਡੀਓ ਨਾ ਬਣਾਏ।

Advertisement

ਮੁੱਖ ਸਕੱਤਰ ਮੰਨਣ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸ਼ਰਧਾ ਨਾਲ ਨਤਮਸਤਕ ਹੋਣ ਪੁੱਜਦੀਆਂ ਹਨ। ਇਸ ਦੌਰਾਨ ਸੰਗਤਾਂ ਨਾਲ ਮੀਡੀਆ ਵੱਲੋਂ ਸਵਾਲ-ਜਵਾਬ ਕਰਨ ਨਾਲ ਪਰਿਕਰਮਾ ਦੀ ਪਵਿੱਤਰ ਮਰਿਆਦਾ ਵਿਚ ਵਿਘਨ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹਿਲਾਂ ਹੀ ਆਦੇਸ਼ ਹਨ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਕਿਸੇ ਤਰ੍ਹਾਂ ਵੀ ਬਾਈਟ ਆਦਿ ਨਾ ਕੀਤੀ ਜਾਵੇ।

ਉਨ੍ਹਾਂ ਸਮੂਹ ਮੀਡੀਆ ਸੰਸਥਾਵਾਂ ਅਤੇ ਪੱਤਰਕਾਰ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਅੰਦਰ ਕਿਸੇ ਵੀ ਤਰ੍ਹਾਂ ਦੇ ਸਵਾਲ-ਜਵਾਬ ਜਾਂ ਇੰਟਰਵਿਊ ਕਰਨ ਤੋਂ ਗੁਰੇਜ਼ ਕਰਨ। ਜੇਕਰ ਕਿਸੇ ਵੀ ਮਾਮਲੇ ਸਬੰਧੀ ਸੰਗਤਾਂ ਦੀ ਪ੍ਰਤੀਕਿਰਿਆ ਲੈਣੀ ਲੋੜੀਂਦੀ ਹੋਵੇ, ਤਾਂ ਇਹ ਕਾਰਵਾਈ ਪਰਿਕਰਮਾ ਤੋਂ ਬਾਹਰ ਨਿਰਧਾਰਤ ਸਥਾਨਾਂ ’ਤੇ ਹੀ ਕੀਤੀ ਜਾਵੇ, ਤਾਂ ਜੋ ਦਰਸ਼ਨ ਲਈ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Advertisement
×