ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਮਦਾਸ ਦੇ ਗੁਰਦੁਆਰੇ ਵਿਚ ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਦੇ ਮਾਮਲੇ ’ਤੇ ਵਿਵਾਦ

ਸ਼੍ਰੋਮਣੀ ਕਮੇਟੀ ਵਲੋਂ ਕੀਤੀ ਜਾ ਰਹੀ ਹੈ ਪੜਤਾਲ, ਦੋਸ਼ੀ ਪਾਏ ਜਾਣ ’ਤੇ ਸਖਤ ਕਾਰਵਾਈ ਹੋਵੇਗੀ: ਐਡਵੋਕੇਟ ਧਾਮੀ
Advertisement

ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਹੜ੍ਹ ਪ੍ਰਭਾਵਿਤ ਖੇਤਰ ਦੇ ਦੌਰੇ ਸਮੇਂ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸਿਰੋਪਾ ਦੇਣ ਦਾ ਮਾਮਲਾ ਅੱਜ ਸ਼ਾਮ ਚਰਚਾ ਵਿਚ ਆਇਆ ਹੈ ਜਿਸ ਦਾ ਸਖਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੰਦਿਆਂ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਰਾਹੁਲ ਗਾਂਧੀ ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸਿਰੋਪਾ ਦੇਣ ਦੇ ਮਾਮਲੇ ਵਿਚ ਪ੍ਰਧਾਨ ਸ੍ਰੀ ਧਾਮੀ ਨੇ ਕਿਹਾ ਕਿ ਬੀਤੇ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਮੁਤਾਬਕ ਗੁਰਦੁਆਰੇ ਦੇ ਦਰਬਾਰ ਸਾਹਿਬ ਅੰਦਰ ਸਿਆਸੀ ਸ਼ਖ਼ਸੀਅਤਾਂ ਨੂੰ ਸਿਰੋਪਾ ਦੇਣ ਉੱਤੇ ਪਾਬੰਦੀ ਹੈ। ਗੁਰੂ ਦਰਬਾਰ ਵਿਚ ਕੇਵਲ ਧਾਰਮਿਕ ਸ਼ਖ਼ਸੀਅਤਾਂ, ਰਾਗੀ ਸਿੰਘਾਂ ਤੇ ਸਿੱਖ ਮਹਾਂਪੁਰਖਾਂ ਨੂੰ ਇਹ ਸਨਮਾਨ ਦੇਣ ਤੱਕ ਹੀ ਸੀਮਤ ਕੀਤਾ ਹੋਇਆ ਹੈ। ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਦੀ ਘਟਨਾ ਸਬੰਧੀ ਪੜਤਾਲ ਕਰਵਾਈ ਜਾ ਰਹੀ ਹੈ। ਭਲਕੇ ਤੱਕ ਇਸ ਦੀ ਮੁਕੰਮਲ ਰਿਪੋਰਟ ਲਈ ਜਾਵੇਗੀ। ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਕਾਰਵਾਈ ਜ਼ਰੂਰ ਹੋਵੇਗੀ।

Advertisement

ਉਨ੍ਹਾਂ ਕਿਹਾ ਕਿ ਸਿੱਖਾਂ ਦੀ ਨਸਲਕੁਸ਼ੀ ਦੀ ਦੋਸ਼ੀ ਕਾਂਗਰਸ ਦੇ ਆਗੂ ਅਤੇ ਗਾਂਧੀ ਪਰਿਵਾਰ ਦੇ ਮੈਂਬਰ ਰਾਹੁਲ ਗਾਂਧੀ ਨੂੰ ਗੁਰਦੁਆਰੇ ਤੋਂ ਸਿਰੋਪਾ ਦੇਣਾ ਤਾਂ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ।

 

ਐਸਜੀਪੀਸੀ ਨੇ ਸਿੱਖਾਂ ਦੇ ਜ਼ਖਮਾਂ ’ਤੇ ਨਮਕ ਛਿੜਕਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰਾਂ ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਭਾਈ ਮਨਜੀਤ ਸਿੰਘ, ਮਾਸਟਰ ਮਿੱਠੂ ਸਿੰਘ ਕਾਹਨੇਕੇ, ਮਲਕੀਤ ਸਿੰਘ ਚੰਗਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਾ ਸ੍ਰੀ ਸਮਾਧ ਬਾਬਾ ਬੁੱਢਾ ਜੀ ਸਾਹਿਬ ਰਮਦਾਸ ਵਿਖੇ ਰਾਹੁਲ ਗਾਂਧੀ ਨੂੰ ਸਿਰਪਾਓ ਦੇ ਕੇ ਸਿੱਖਾਂ ਦੇ ਅੱਲੇ ਜ਼ਖਮਾਂ ’ਤੇ ਨਮਕ ਛਿੜਕਿਆ ਹੈ।

ਉਨ੍ਹਾਂ ਦੋਸ਼ ਲਾਇਆ ਕਿ ਗਾਂਧੀ ਪਰਿਵਾਰ ਨੇ ਆਪਣੇ ਸੱਤਾ ਦੇ ਨਸ਼ੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਢਹਿ ਢੇਰੀ ਕੀਤਾ। ਦਿੱਲੀ ਵਿੱਚ ਸਿੱਖ ਨਸਲਕੁਸ਼ੀ ਦੇ ਜ਼ਿੰਮੇਵਾਰ ਗਾਂਧੀ ਪਰਿਵਾਰ ਦੇ ਫਰਜ਼ੰਦ ਰਾਹੁਲ ਗਾਂਧੀ ਨੂੰ ਸਿਰਪਾਓ ਦਿੱਤਾ ਗਿਆ ਤੇ ਉਹ ਵੀ ਐਸਜੀਪੀਸੀ ਦੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਾ ਸਾਹਿਬ ਵਿੱਚ, ਇਸ ਤੋਂ ਵੱਧ ਸਿੱਖ ਕੌਮ ਲਈ ਸ਼ਰਮਨਾਕ ਗੱਲ ਕੋਈ ਹੋਰ ਹੋ ਹੀ ਨਹੀਂ ਸਕਦੀ। ਲੋਕਾਂ ਵਿਚ ਚਰਚਾ ਸੀ ਕਿ ਸਰਨਾਂ ਭਰਾਵਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਨੇੜੇ ਲਿਆਉਣ ਦਾ ਬੀੜਾ ਚੁੱਕਿਆ ਹੈ। ਉਸੇ ਕੜੀ ਤਹਿਤ ਗਾਂਧੀ ਪਰਿਵਾਰ ਨੂੰ ਮੁਆਫ਼ੀ ਦਿਵਾਉਣ ਦੀ ਸਾਜ਼ਿਸ਼ ਸ਼ਾਮਲ ਹੈ ਅਤੇ ਉਸੇ ਕੜੀ ਤਹਿਤ ਅੱਜ ਸਿੱਖ ਸੰਗਤਾਂ ਦਾ ਗੁੱਸਾ ਜਾਂਚਣ ਲਈ ਪਹਿਲਾਂ ਅੱਜ ਸ਼੍ਰੋਮਣੀ ਕਮੇਟੀ ਦੇ ਗੁਰਦੁਆਰੇ ਵਿੱਚ ਰਾਹੁਲ ਗਾਂਧੀ ਨੂੰ ਸਿਰੋਪਾ ਦਿੱਤਾ ਗਿਆ ਹੈ।

ਐਸਜੀਪੀਸੀ ਮੈਬਰਾਂ ਨੇ ਕਿਹਾ ਕਿ ਸਪਸ਼ਟ ਕੀਤਾ ਜਾਵੇ ਕਿ ਇਹ ਸਿਰੋਪਾਉ ਕਿਸ ਦੇ ਹੁਕਮਾਂ ਤੇ ਦਿੱਤਾ ਗਿਆ।

Advertisement
Show comments