ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਜਨਵਰੀ
ਜ਼ਿਲ੍ਹੇ ਵਿਚ ਅੱਜ ਕਰੋਨੇ ਦੇ 31 ਹੋਰ ੇਸ ਆਏ ਹਨ, ਜਿਸ ਨਾਲ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 14721 ਹੋ ਗਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵੇਲੇ ਜ਼ਿਲ੍ਹੇ ’ਚ 180 ਕਰੋਨਾ ਮਰੀਜ਼ ਜ਼ੇਰੇ ਇਲਾਜ ਹਨ।
ਹੁਸ਼ਿਆਰਪੁਰ (ਪੱਤਰ ਪੇ੍ਰਕ): ਜ਼ਿਲ੍ਹਾ ਹੁਸ਼ਿਆਰਪੁਰ ’ਚ ਅੱਜ ਕੋਵਿਡ ਦੇ 19 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਜ਼ਿਲ੍ਹੇ ਵਿਚ 105 ਮਰੀਜ਼ ਐਕਟਿਵ ਹਨ।
ਜਲੰਧਰ (ਨਿੱਜੀ ਪੱਤਰ ਪੇ੍ਰਕ): ਜ਼ਿਲ੍ਹੇ ਵਿਚ ਅੱਜ ਕਰੋਨਾ ਦੇ 16 ਨਵੇਂ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਹੁਣ ਤੱਕ 651 ਮੌਤਾਂ ਹੋ ਚੁੱਕੀਆਂ ਹਨ ਅਤੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 20191 ਤੱਕ ਜਾ ਪਹੁੰਚੀ ਹੈ।