ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਅਕਤੂਬਰ
ਜ਼ਿਲ੍ਹੇ ਵਿੱਚ ਅੱਜ ਕਰੋਨਾ ਦੇ 26 ਨਵੇਂ ਮਰੀਜ਼ ਸਾਹਮਣੇ ਆਏ ਹਨ ਤੇ ਦੋ ਮਰੀਜ਼ਾਂ ਦੀ ਮੌਤ ਹੋਈ ਹੈ। ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਕਾਰਨ 60 ਸਾਲਾ ਬਹਾਦਰ ਸਿੰਘ ਵਾਸੀ ਨਿਊ ਗੋਲਡਨ ਕਲੋਨੀ ਅਤੇ 60 ਸਾਲਾ ਅਜੈ ਸ਼ਰਮਾ ਵਾਸੀ ਪ੍ਰਤਾਪ ਨਗਰ ਦੀ ਮੌਤ ਹੋਈ ਹੈ। ਇਨ੍ਹਾਂ ਮੌਤਾਂ ਨੂੰ ਮਿਲਾ ਕੇ ਮਿ੍ਤਕਾਂ ਦਾ ਅੰਕੜਾ ਵਧ ਕੇ 448 ਹੋ ਗਿਆ ਹੈ। ਇਸੇ ਦੌਰਾਨ 26 ਨਵੇਂ ਕਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ ਵਿਚ ਕੁਲ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 11735 ਹੋ ਗਈ ਹੈ। ਹੁਣ ਤਕ 10994 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 293 ਮਰੀਜ਼ ਜ਼ੇਰੇ ਇਲਾਜ ਹਨ।
ਜਲੰਧਰ(ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਅੱਜ ਤਿੰਨ ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ, ਜਦਕਿ 43 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਤਿੰਨ ਦਿਨਾਂ ਤੋਂ ਕਰੋਨਾ ਕਾਰਨ ਕਿਸੇ ਵੀ ਮਰੀਜ਼ ਦੀ ਮੌਤ ਨਹੀਂ ਹੋਈ ਸੀ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸੁੱਖ ਦਾ ਸਾਹ ਲਿਆ ਸੀ। ਪਰ ਅੱਜ ਇਕੋ ਦਿਨ ਵਿਚ ਹੋਈਆਂ ਤਿੰਨ ਮੌਤਾਂ ਨੇ ਸਿਹਤ ਵਿਭਾਗ ਦੀ ਚਿੰਤਾ ਵਧਾ ਦਿੱਤੀ ਹੈ।
ਜ਼ਿਲ੍ਹੇ ਵਿਚ ਮਿ੍ਤਕਾਂ ਦਾ ਅੰਕੜਾ 463 ਹੋ ਗਿਆ ਹੈ ਤੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 14834 ਤੱਕ ਜਾ ਪੁੱਜੀ ਹੈ।