ਨਿੱਜੀ ਪੱਤਰ ਪ੍ਰੇਰਕ
ਜਲੰਧਰ, 26 ਜੂਨ
ਜ਼ਿਲ੍ਹਾ ਜਲੰਧਰ ਦੇ ਲੋਕਾਂ ਲਈ ਇਹ ਰਾਹਤ ਵਾਲੀ ਖ਼ਬਰ ਹੈ ਕਿ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਅਤੇ ਮੌਤਾਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਅੱਜ ਕਰੋਨਾ ਪੀੜਤ ਇਕ ਮਰੀਜ਼ ਦੀ ਮੌਤ ਹੋਈ ਹੈ ਜਦਕਿ 21 ਨਵੇਂ ਪਾਜ਼ੇਟਿਵ ਕੇਸ ਆਏ ਹਨ।
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਕਰੋਨਾ ਕਾਰਨ ਅੱਜ ਇੱਥੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਇਸ ਦੌਰਾਨ 20 ਹੋਰ ਨਵੇਂ ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਅਨੁਸਾਰ ਕਰੋਨਾ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਤੋ ਬਾਅਦ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 1558 ਹੋ ਗਈ ਹੈ।