ਨਿੱਜੀ ਪੱਤਰ ਪ੍ਰੇਰਕ
ਜਲੰਧਰ, 11 ਮਾਰਚ
ਜ਼ਿਲ੍ਹੇ ਵਿਚ ਅੱਜ ਕਰੋਨਾ ਤੋਂ ਪੀੜਤ 6 ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 191 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਜ਼ਿਲ੍ਹੇ ਹੁਣ ਤੱਕ 750 ਮੌਤਾਂ ਹੋ ਚੁੱਕੀਆਂ ਹਨ ਤੇ ਕੁੱਲ ਮਰੀਜ਼ਾਂ ਦੀ ਗਿਣਤੀ 23232 ਤੱਕ ਪਹੁੰਚ ਗਈ ਹੈ।
ਅੰਮਿ੍ਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਅੱਜ ਇਥੇ ਕਰੋਨਾ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 97 ਹੋਰ ਨਵੇਂ ਕਰੋਨਾ ਕੇਸ ਸਾਹਮਣੇ ਆਏ ਹਨ ਜਿਸ ਨਾਲ ਜ਼ੇਰੇ ਇਲਾਜ ਕਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਹੋਰ ਵਾਧਾ ਹੋ ਗਿਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਕਰੋਨਾ ਕਾਰਨ 70 ਸਾਲਾਂ ਦੇ ਕਸ਼ਮੀਰ ਸਿੰਘ ਵਾਸੀ ਕੋਟ ਖਾਲਸਾ ਅਤੇ 65 ਸਾਲਾਂ ਦੇ ਸੁਭਾਸ਼ ਨਿਸ਼ਚਿਲ ਵਾਸੀ ਨਿਊ ਅੰਮ੍ਰਿਤਸਰ ਦੀ ਮੌਤ ਹੋ ਗਈ ਹੈ। ਹੁਣ ਤਕ ਜ਼ਿਲ੍ਹੇ ਵਿਚ 612 ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋ ਚੁੱਕੀ ਹੈ। ਅੱਜ ਨਵੇਂ 97 ਕਰੋਨਾ ਕੇਸ ਹੋਰ ਆਉਣ ਕਾਰਨ ਜਿਥੇ ਕਰੋਨਾ ਮਰੀਜ਼ਾਂ ਦੀ ਕੁਲ ਗਿਣਤੀ ਵਿਚ ਵਾਧਾ ਹੋਇਆ ਹੈ, ਉਥੇ ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਵੀ ਵਧ ਕੇ 737 ਹੋ ਗਈ ਹੈ।