ਅੰਮ੍ਰਿਤਸਰ: ਜ਼ਿਲ੍ਹੇ ’ਚ ਅੱਜ ਕਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ ਹੋਰ ਵਧ ਗਈ ਹੈ। ਅੱਜ 124 ਕਰੋਨਾ ਪਾਜ਼ੇਟਿਵ ਕੇਸ ਹੋਰ ਆ ਗਏ। ਇਸ ਦੌਰਾਨ ਦੋ ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਕਰੋਨਾ ਕਾਰਨ 45 ਸਾਲਾਂ ਦੇ ਅਮਰਜੀਤ ਸਿੰਘ ਵਾਸੀ ਪਿੰਡ ਖਾਨਪੁਰ ਬਾਬਾ ਬਕਾਲਾ ਅਤੇ 35 ਸਾਲਾ ਤਰਲੋਕ ਸਿੰਘ ਵਾਸੀ ਰਈਆ ਦੀ ਮੌਤ ਹੋਈ ਹੈ। ਹੁਣ ਤਕ ਜ਼ਿਲੇ ਵਿਚ 610 ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋ ਚੁੱਕੀ ਹੈ। ਅੱਜ 124 ਹੋਰ ਨਵੇਂ ਕਰੋਨਾ ਪਾਜ਼ੇਟਿਵ ਕੇਸ ਆਉਣ ਤੋਂ ਬਾਅਦ ਕਰੋਨਾ ਦੇ ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਵਧ ਕੇ 702 ਹੋ ਗਈ ਹੈ।
-ਟ੍ਰਿਬਿਊਨ ਨਿਊਜ਼ ਸਰਵਿਸ