ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਕਰੋਨਾ ਮਹਾਂਮਾਰੀ ਦੇ ਚਲਦਿਆਂ ਅੱਜ ਜ਼ਿਲ੍ਹੇ ਵਿਚ ਦੋ ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋ ਗਈ ਹੈ। ਇਸ ਦੌਰਾਨ ਅੱਜ 25 ਹੋਰ ਨਵੇਂ ਕਰੋਨਾ ਕੇਸ ਆਏ ਹਨ।
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿਚ ਅੱਜ ਕਰੋਨਾ ਨਾਲ ਇਕ ਮੌਤ ਹੋ ਗਈ ਹੈ ਜਦਕਿ 17 ਜਣਿਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਜ਼ਿਲ੍ਹਾ ਹੁਸ਼ਿਆਰਪੁਰ ਵਿਚ ਅੱਜ 18 ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਦੋਂਕਿ ਦੋ ਮਰੀਜ਼ਾਂ ਦੀ ਮੌਤ ਹੋ ਗਈ।