ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਦਸੰਬਰ
ਕਰੋਨਾ ਮਹਾਂਮਾਰੀ ਦੇ ਚਲਦਿਆਂ ਅੱਜ ਜ਼ਿਲੇ ਵਿਚ 22 ਨਵੇਂ ਕੇਸ ਆਏ ਹਨ। ਇਸ ਦੌਰਾਨ ਅੱਜ ਕਰੋਨਾ ਕਾਰਨ ਮੌਤ ਤੋਂ ਬਚਾਅ ਰਿਹਾ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ 22 ਹੋਰ ਨਵੇਂ ਪਾਜੀਟਿਵ ਕੇਸ ਆਉਣ ਨਾਲ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 14405 ਹੋ ਗਈ ਹੈ।
ਜਲੰਧਰ (ਨਿੱਜੀ ਪੱਤਰ ਪੇ੍ਰਕ): ਕਰੋਨਾ ਨਾਲ ਜ਼ਿਲ੍ਹੇ ਵਿੱਚ ਦੋ ਮੌਤਾਂ ਹੋ ਗਈਆਂ ਹਨ ਜਦ ਕਿ 23 ਨਵੇਂ ਪਾਜ਼ੇਟਿਵ ਕੇਸ ਆਏ ਹਨ। ਹੁਣ ਤੱਕ ਜਲੰਧਰ 19755 ਪਾਜ਼ੇਟਿਵ ਮਰੀਜ਼ਾਂ ਦੀ ਨਿਸ਼ਾਨਦੇਹੀ ਹੋ ਚੁੱਕੀ ਹੈ ਤੇ 636 ਮੌਤਾਂ ਹੋ ਚੁੱਕੀਆਂ ਹਨ।
ਹੁਸ਼ਿਆਰਪੁਰ (ਪੱਤਰ ਪੇ੍ਰਕ): ਹੁਸ਼ਿਆਰਪੁਰ ਵਿਚ ਅੱਜ 24 ਕਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਅਤੇ ਦੋ ਮਰੀਜ਼ਾਂ ਦੀ ਮੌਤ ਹੋ ਗਈ। ਸਿਵਲ ਸਰਜਨ ਡਾ. ਜਸਬੀਰ ਸਿੰਘ ਮੁਤਾਬਿਕ ਜ਼ਿਲ੍ਹੇ ਵਿਚ ਹੁਣ ਤੱਕ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 7672 ਹੈ।