ਕਰੋਨਾ ਦਾ ਕਹਿਰ: ਅੰਮ੍ਰਿਤਸਰ ਵਿੱਚ ਤਿੰਨ ਮੌਤਾਂ, 53 ਨਵੇਂ ਕੇਸ

ਕਰੋਨਾ ਦਾ ਕਹਿਰ: ਅੰਮ੍ਰਿਤਸਰ ਵਿੱਚ ਤਿੰਨ ਮੌਤਾਂ, 53 ਨਵੇਂ ਕੇਸ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 12 ਅਗਸਤ

ਜ਼ਿਲ੍ਹੇ ਵਿੱਚ ਕਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਅੱਜ ਤਿੰਨ ਕਰੋਨਾ ਪੀੜਤਾਂ ਦੀ ਮੌਤ ਨਾਲ ਜ਼ਿਲ੍ਹੇ ਵਿਚ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 101 ਹੋ ਗਈ ਹੈ। ਅੱਜ 53 ਨਵੇਂ ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਅਨੁਸਾਰ ਅੱਜ ਕਰੋਨਾ ਕਾਰਨ ਆਸ਼ਾ ਰਾਣੀ(64) ਵਾਸੀ ਭੋਲਾ ਸਿੰਘ ਕਲੋਨੀ, ਅਜੀਤ ਸਿੰਘ(48) ਅਤੇ ਤਸਵੀਰ ਸਿੰਘ(70) ਵਾਸੀ ਹੋਲੀ ਸਿਟੀ ਝਬਾਲ ਰੋਡ ਦੀ ਮੌਤ ਹੋਈ ਹੈ। ਇਹ ਤਿੰਨੋਂ ਮਰੀਜ਼ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਅੱਜ ਆਏ ਨਵੇਂ ਕੇਸਾਂ ਨੂੰ ਮਿਲਾ ਕੇ ਜ਼ਿਲ੍ਹੇ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 2574 ਹੋ ਗਈ ਹੈ, ਜਿਸ ਵਿਚੋਂ 1957 ਠੀਕ ਹੋ ਚੁੱਕੇ ਹਨ ਅਤੇ 514 ਜ਼ੇਰੇ ਇਲਾਜ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All