ਕੌਂਸਲ ਚੋਣਾਂ: ਸ਼੍ਰੋਮਣੀ ਅਕਾਲੀ ਦਲ ਨੇ ਸੱਤ ਉਮੀਦਵਾਰ ਐਲਾਨੇ

ਕੌਂਸਲ ਚੋਣਾਂ: ਸ਼੍ਰੋਮਣੀ ਅਕਾਲੀ ਦਲ ਨੇ ਸੱਤ ਉਮੀਦਵਾਰ ਐਲਾਨੇ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 18 ਜਨਵਰੀ

ਨਗਰ ਕੌਂਸਲ ਦੀਆਂ ਚੋਣਾਂ ਦੇ ਐਲਾਨ ਪਿੱਛੋਂ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਜੀਠਾ ਹਲਕੇ ਦੀਆਂ 7 ਵਾਰਡਾਂ ਤੋਂ ਪਾਰਟੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਹਲਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਅਤੇ ਲਖਬੀਰ ਸਿੰਘ ਲੋਧੀਨੰਗਲ ਨੇ ਉਮੀਦਵਾਰਾਂ ਦਾ ਐਲਾਨ ਕਰਦਿਆਂ ਦੱਸਿਆ ਕਿ ਪਾਰਟੀ ਹਾਈਕਮਾਂਡ ਵਲੋਂ ਜਾਰੀ ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਵਾਰਡ ਨੰਬਰ 12 ਤੋਂ ਸਾਬਕਾ ਪ੍ਰਧਾਨ ਤਰੁਣ ਅਬਰੋਲ, ਵਾਰਡ ਨੰਬਰ 10 ਤੋਂ ਸਲਵੰਤ ਸਿੰਘ ਸੇਠ, ਵਾਰਡ ਨੰਬਰ 5 ਤੋਂ ਪਰਮਜੀਤ ਕੌਰ, ਵਾਰਡ ਨੰਬਰ 7 ਤੋਂ ਜਸਵਿੰਦਰ ਕੌਰ, ਵਾਰਡ ਨੰਬਰ ਅੱਠ ਤੋਂ ਨਰਿੰਦਰ ਨਈਅਰ, ਵਾਰਡ ਨੰਬਰ 11 ਤੋਂ ਦੇਸ ਰਾਜ, ਵਾਰਡ ਨੰਬਰ 13 ਸੁਮਨ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ। ਸ੍ਰੀ ਮਜੀਠੀਆ ਨੇ ਕਿਹਾ ਕਿ ਬਾਕੀ ਉਮੀਦਵਾਰ ਜਲਦੀ ਐਲਾਨੇ ਜਾਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All