ਅੰਮ੍ਰਿਤਸਰ: ਕੌਂਸਲਰ ਵਿਕਾਸ ਸੋਨੀ ਅਤੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਅੱਜ ਫਤਾਹਪੁਰ ਸੈਟੇਲਾਈਟ ਹਸਪਤਾਲ ਦਾ ਦੌਰਾ ਕੀਤਾ। ਕੌਂਸਲਰ ਸੋਨੀ ਨੇ ਮਰੀਜ਼ਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਹਦਾਇਤ ਕੀਤੀ ਕਿ ਹਰ ਮਰੀਜ਼ ਨੂੰ ਹਪਸਤਾਲ ਵਿੱਚ ਮੌਜੂਦ ਦਵਾਈਆਂ ਹੀ ਦਿੱਤੀਆਂ ਜਾਣ। ਕੌਂਸਲਰ ਵਿਕਾਸ ਸੋਨੀ ਨੇ ਕਿਹਾ ਕਿ ਇਸ ਹਸਪਤਾਲ ਵਿੱਚ ਸਾਰੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਇਸ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਵੀ ਕੀਤਾ ਜਾਵੇਗਾ। ਇਸ ਮੌਕੇ ਕੌਸਲਰ ਲਖਵਿੰਦਰ ਸਿੰਘ ਲੱਖਾ, ਦਵਾਰਕਾ ਦਾਸ, ਪਵਲੇ ਸਿੰਘ ਸਮਰਾ, ਰੌਬਿਨ ਸਿੰਘ ਵੀ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ