DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Pakistan ਦੇ ਮਰਦਾਨ ਵਿਖੇ ਗੁਰਦੁਆਰਾ ਸਾਹਿਬ ਅੰਦਰ ਜੋੜੇ ਦਾ ਕਤਲ; SGPC ਵੱਲੋਂ ਘਟਨਾ ਦੀ ਸਖ਼ਤ ਨਿਖੇਧੀ

ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖ਼ਵਾ ਸੂਬੇ ਦੇ ਮਰਦਾਨ ਸ਼ਹਿਰ ਵਿੱਚ ਸਥਿਤ ਗੁਰਦੁਆਰਾ ਸਾਹਿਬ ਅੰਦਰ ਸੇਵਾ ਨਿਭਾਅ ਰਹੇ ਸ਼ਰਧਾਲੂ ਜੋੜੇ ਦੀ ਅੱਜ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

  • fb
  • twitter
  • whatsapp
  • whatsapp
featured-img featured-img
ਹਰਜਿੰਦਰ ਸਿੰਘ ਧਾਮੀ ਦੀ ਫਾਈਲ ਫੋਟੋ
Advertisement

ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖ਼ਵਾ ਸੂਬੇ ਦੇ ਮਰਦਾਨ ਸ਼ਹਿਰ ਵਿੱਚ ਸਥਿਤ ਗੁਰਦੁਆਰਾ ਸਾਹਿਬ ਅੰਦਰ ਸੇਵਾ ਨਿਭਾਅ ਰਹੇ ਸ਼ਰਧਾਲੂ ਜੋੜੇ ਦੀ ਅੱਜ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।

ਇਸ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪਾਕਿਸਤਾਨ ਵਿੱਚ ਵਸਦੇ ਘੱਟ ਗਿਣਤੀ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

Advertisement

ਇਸ ਘਟਨਾ ਵਿੱਚ ਮਾਰੇ ਗਏ ਪਤੀ-ਪਤਨੀ ਦੀ ਸ਼ਨਾਖ਼ਤ ਸ੍ਰੀ ਜਗਨਨਾਥ ਅਤੇ ਬੀਬੀ ਅਸਮਾ ਵੰਤੀ ਵਜੋਂ ਹੋਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਇਹ ਪਤੀ-ਪਤਨੀ ਇੱਥੇ ਹੀ ਗੁਰਦੁਆਰਾ ਸਾਹਿਬ ਦੇ ਬਾਹਰ ਇੱਕ ਦੁਕਾਨ ਲਗਾ ਕੇ ਆਪਣੀ ਰੋਜ਼ੀ-ਰੋਟੀ ਕਮਾਉਂਦੇ ਸਨ ਅਤੇ ਗੁਰਦੁਆਰਾ ਸਾਹਿਬ ਵਿੱਚ ਸੇਵਾ ਵੀ ਕਰਦੇ ਸਨ। ਅੱਜ ਜਦੋਂ ਉਹ ਗੁਰਦੁਆਰੇ ਵਿਖੇ ਆਏ ਤਾਂ ਕੁਝ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ, ਜਿਸ ਕਾਰਨ ਇਸ ਖੇਤਰ ਵਿੱਚ ਵਸਦੇ ਸਿੱਖ ਭਾਈਚਾਰੇ ਵਿੱਚ ਡਰ ਅਤੇ ਰੋਸ ਦੀ ਭਾਵਨਾ ਹੈ।

Advertisement

ਅੱਜ ਵਾਪਰੀ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਧਾਰਮਿਕ ਅਸਥਾਨ ਅੰਦਰ ਦਾਖ਼ਲ ਹੋ ਕੇ ਨਿਰਦੋਸ਼ ਸਿੱਖ ਜੋੜੇ ਦਾ ਕਤਲ ਕਰਨਾ ਬਹੁਤ ਹੀ ਦੁਖਦਾਈ ਅਤੇ ਘੱਟ ਗਿਣਤੀ ਭਾਈਚਾਰਿਆਂ ਵਿੱਚ ਡਰ ਪੈਦਾ ਕਰਨ ਵਾਲੀ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਹਮਲੇ ਨੇ ਪਾਕਿਸਤਾਨ ਵਿੱਚ ਵਸਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਧਾਰਮਿਕ ਅਸਥਾਨਾਂ ਅਤੇ ਪਾਕਿਸਤਾਨ ਵਿੱਚ ਵੱਸਦੇ ਸਿੱਖਾਂ ਸਮੇਤ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪਾਕਿਸਤਾਨ ਸਰਕਾਰ ਦੀ ਜ਼ਿੰਮੇਵਾਰੀ ਹੈ, ਜਿਸ ਪ੍ਰਤੀ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਘਟਨਾ ਵਿੱਚ ਮਾਰੇ ਗਏ ਸਿੱਖ ਜੋੜੇ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖ਼ਵਾ ਇਲਾਕੇ ਵਿੱਚ ਪਹਿਲਾਂ ਵੀ ਕਈ ਸਿੱਖਾਂ ਨੂੰ ਇਸੇ ਢੰਗ-ਤਰੀਕੇ ਨਾਲ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵੀ ਸਖ਼ਤ ਨਿਖੇਧੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵੀ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਅਤੇ ਖ਼ੈਬਰ ਪਖ਼ਤੂਨਖਵਾ ਦੇ ਮੁੱਖ ਮੰਤਰੀ ਮੁਹੰਮਦ ਸੋਹੇਲ ਖ਼ਾਨ ਅਫ਼ਰੀਦੀ ਨੂੰ ਇਸ ਮਾਮਲੇ ਦਾ ਕਰੜਾ ਨੋਟਿਸ ਲੈਂਦਿਆਂ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਬਹੁਤ ਹੀ ਘੱਟ ਗਿਣਤੀ ਵਿੱਚ ਹਨ ਅਤੇ ਜੇਕਰ ਉੱਥੇ ਇਸ ਤਰ੍ਹਾਂ ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਕਤਲ ਕੀਤਾ ਜਾਵੇਗਾ ਤਾਂ ਇਹ ਘੱਟ ਗਿਣਤੀਆਂ ਵਿਰੁੱਧ ਇੱਕ ਵੱਡਾ ਅੱਤਿਆਚਾਰ ਹੋਵੇਗਾ।

Advertisement
×