DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਹੱਦ ਪਾਰੋਂ ਹਥਿਆਰ ਤਸਕਰੀ ਮਾਮਲਾ: ਨਾਬਾਲਗ ਸਮੇਤ ਛੇ ਜਣੇ ਸੱਤ ਆਧੁਨਿਕ ਪਿਸਤੌਲਾਂ ਸਣੇ ਕਾਬੂ

    ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਨਾਬਾਲਗ ਸਮੇਤ ਛੇ ਜਣਿਆਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ...

  • fb
  • twitter
  • whatsapp
  • whatsapp
Advertisement

Advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਨਾਬਾਲਗ ਸਮੇਤ ਛੇ ਜਣਿਆਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ।

Advertisement

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਬੁਰਜ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (27), ਬਟਾਲਾ ਦੇ ਸੁੰਦਰ ਨਗਰ ਦੇ ਮਨੀਸ਼ ਕੁਮਾਰ ਉਰਫ਼ ਜੈਰੀ (24), ਅੰਮ੍ਰਿਤਸਰ ਦੇ ਪਿੰਡ ਚੂਚਕਵਾਲ ਦੇ ਸਰੂਪ ਸਿੰਘ ਉਰਫ਼ ਰੂਪ (27), ਅੰਮ੍ਰਿਤਸਰ ਦੇ ਪਿੰਡ ਫਤਿਹਪੁਰ ਰਾਜਪੂਤਾਂ ਦੇ ਚਮਕੌਰ ਸਿੰਘ (20) ਅਤੇ ਤਰਨ ਤਾਰਨ ਦੇ ਭਿਖੀਵਿੰਡ ਦੇ ਵੰਸ਼ ਸ਼ਰਮਾ (23) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਪੰਜ 9 ਐਮ.ਐਮ.ਪਿਸਤੌਲ ਅਤੇ ਦੋ .30 ਬੋਰ ਪਿਸਤੌਲ ਸ਼ਾਮਲ ਹਨ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਪੁਰਤਗਾਲ ਆਧਾਰਿਤ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਉਨ੍ਹਾਂ ਦੀ ਸਹਾਇਤਾ ਕਰਦਾ ਸੀ। ਇਹ ਹਥਿਆਰਾਂ ਦੀ ਇਨ੍ਹਾਂ ਖੇਪਾਂ ਨੂੰ ਪ੍ਰਾਪਤ ਕਰਕੇ ਅੱਗੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਦੇ ਸਨ। ਉਨਾ ਕਿਹਾ ਕਿ ਪੂਰੇ ਨੈੱਟਵਰਕ ਨੂੰ ਖਾਤਮ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਪੁਲੀਸ ਕਮਿਸ਼ਨਰ (ਸੀਪੀ) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫ਼ੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲੀਸ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਇੱਕ ਨਾਬਾਲਗ ਸਣੇ ਗੁਰਪ੍ਰੀਤ ਉਰਫ਼ ਗੋਪੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਬਰਾਮਦ ਕੀਤੇ।

ਹੋਰ ਪੁੱਛਗਿੱਛ ਤੋਂ ਬਾਅਦ ਹੋਏ ਖੁਲਾਸੇ ’ਤੇ ਉਨ੍ਹਾਂ ਦੇ ਸਾਥੀਆਂ ਮਨੀਸ਼ ਉਰਫ਼ ਜੈਰੀ, ਸਰੂਪ ਉਰਫ਼ ਰੂਪ ਅਤੇ ਚਮਕੌਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ । ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹੋਰ 9 ਐਮ.ਐਮ. ਗਲੌਕ ਪਿਸਤੌਲ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਦੋਸ਼ੀ ਚਮਕੌਰ ਸਿੰਘ ਵੱਲੋਂ ਦਿੱਤੀ ਜਾਣਕਾਰੀ ’ਤੇ, ਵੰਸ਼ ਸ਼ਰਮਾ ਨੂੰ ਵੀ ਦੋ .30 ਬੋਰ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ।

Advertisement
×