ਸਰਹੱਦ ਪਾਰੋਂ ਨਸ਼ਾ ਤਸਕਰੀ ਮਾਮਲਾ; ਅੱਠ ਕਿੱਲੋ 187 ਗ੍ਰਾਮ ਹੈਰੋਇਨ ਸਣੇ ਪੰਜ ਕਾਬੂ
ਸਰਹੱਦ ਪਾਰੋਂ ਨਸ਼ਾ ਤਸਕਰੀ ਮਾਮਲੇ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਅੱਠ ਕਿਲੋ 187 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਪੰਜ ਤਸਕਰਾ
ਇਸ ਬਾਰੇ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਲਗਾਤਾਰ ਜਾਂਚ ਦੌਰਾਨ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਇੱਕ ਤਸਕਰ ਸੋਨੀ ਸਿੰਘ ਉਰਫ ਸੋਨੀ ਵੀ ਸ਼ਾਮਿਲ ਹੈ। ਜਿਸ ਖਿਲਾਫ਼ ਕਈ ਅਪਰਾਧਕ ਮਾਮਲੇ ਦਰਜ ਹਨ ।
ਮੁੱਢਲੀ ਜਾਂਚ ਤੋਂ ਪਤਾ ਲਗਾ ਹੈ ਕਿ ਇਹ ਸਿੰਡੀਕੇਟ ਨੈਟਵਰਕ ਵਿੱਚ ਖੇਪਾਂ ਨੂੰ ਅੱਗੇ ਪਹੁੰਚਾਉਣ ਵਾਸਤੇ ਹੋਟਲਾਂ ਨੂੰ ਤਸਕਰੀ ਦੇ ਡੰਪ ਵਜੋਂ ਵਰਤਿਆ ਜਾ ਰਿਹਾ ਸੀ। ਉਨ੍ਹਾਂ ਆਖਿਆ ਕਿ ਇਸ ਸਮੁੱਚੇ ਮਾਮਲੇ ਵਿੱਚ ਸਪਲਾਈ ਚੇਨ ਨੈਟਵਰਕ ਅਤੇ ਹੋਰ ਸ਼ਾਮਿਲ ਬੰਦਿਆਂ ਦੀ ਪਛਾਣ ਵਾਸਤੇ ਵਧੇਰੇ ਜਾਂਚ ਜਾਰੀ ਹੈ।
ਇਸ ਸਬੰਧ ਵਿੱਚ ਵਧੇਰੇ ਖੁਲਾਸਾ ਕਰਨ ਵਾਸਤੇ ਅੰਮ੍ਰਿਤਸਰ ਕਮਿਸ਼ਨਰੇਟ ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਪ੍ਰੈਸ ਕਾਨਫਰੰਸ ਵੀ ਸੱਦੀ ਗਈ ਹੈ। ਜਿਸ ਵਿੱਚ ਇਸ ਮਾਮਲੇ ਸਬੰਧੀ ਹੋਰ ਖੁਲਾਸੇ ਕੀਤੇ ਜਾਣਗੇ।