ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼, ਦੋ ਤਸਕਰ ਹੈਰੋਇਨ ਤੇ ਹਥਿਆਰਾਂ ਸਣੇ ਕਾਬੂ
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇਕ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਕੀਤੀ ਕਾਰਵਾਈ ਦੌਰਾਨ ਸਰਹੱਦ ਪਾਰ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਦੋ ਕਾਰਕੁਨਾਂ ਗੁਰਜੰਟ ਸਿੰਘ ਅਤੇ ਗੁਰਵੇਲ ਸਿੰਘ, ਦੋਵੇਂ...
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇਕ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਕੀਤੀ ਕਾਰਵਾਈ ਦੌਰਾਨ ਸਰਹੱਦ ਪਾਰ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਦੋ ਕਾਰਕੁਨਾਂ ਗੁਰਜੰਟ ਸਿੰਘ ਅਤੇ ਗੁਰਵੇਲ ਸਿੰਘ, ਦੋਵੇਂ ਵਾਸੀ ਤਰਨ ਤਾਰਨ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 2.5 ਕਿਲੋ ਹੈਰੋਇਨ ਅਤੇ 5 ਆਧੁਨਿਕ ਪਿਸਤੌਲਾਂ ਸਮੇਤ ਮੈਗਜ਼ੀਨਾਂ ਬਰਾਮਦ ਕੀਤੀਆਂ ਹਨ।
In an intelligence-led operation, Counter Intelligence #Amritsar busts a cross-border arms & narcotics smuggling module with links to #Pakistan & apprehends two operatives Gurjant Singh & Gurvel Singh, both resident of #TarnTaran & recovers 2.5 kg Heroin & 5 sophisticated pistols… pic.twitter.com/d6d1OjRbHq
— DGP Punjab Police (@DGPPunjabPolice) October 5, 2025
ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਰਾਹੀਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਦੇ ਨਿਰਦੇਸ਼ਾਂ ’ਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕੰਮ ਕਰ ਰਹੇ ਸਨ। ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਪਲਾਈ ਕੀਤੇ ਜਾਣੇ ਸਨ। ਪੁਲੀਸ ਥਾਣਾ ਐਸਐਸੳਸੀ ਅੰਮ੍ਰਿਤਸਰ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨੈੱਟਵਰਕ ਦੇ ਸਾਰੇ ਸਬੰਧਾਂ ਸਮੇਤ ਪੂਰੇ ਗੱਠਜੋੜ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।