ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਰਹੱਦ ਪਾਰੋਂ ਹੈਰੋਇਨ ਅਤੇ ਹਥਿਆਰ ਤਸਕਰੀ ਦਾ ਪਰਦਾਫਾਸ਼

ਚਾਰ ਕਿਲੋ ਹੈਰੋਇਨ ਤੇ ਦੋ ਪਿਸਤੌਲ ਸਣੇ ਛੇ ਗ੍ਰਿਫ਼ਤਾਰ
Advertisement
ਪੰਜਾਬ ਪੁਲੀਸ ਨੇ ਸਰਹੱਦ ਪਾਰੋਂ ਤਸਕਰੀ ਦਾ ਪਰਦਾਫਾਸ਼ ਕਰਦਿਆਂ ਚਾਰ ਕਿਲੋ ਹੈਰੋਇਨ ਸਣੇ ਛੇ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਕਸ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ’ਚ ਸ਼ਾਮਲ ਛੇ ਜਣਿਆਂ ਨੂੰ 4.03 ਕਿਲੋ ਹੈਰੋਇਨ ਅਤੇ 2 ਪਿਸਤੌਲ 1 ਗਲੌਕ 9 ਐੱਮਐੱਮ, 1 ਪਿਸਤੌਲ .30 ਬਰਾਮਦ ਹੋਏ।

Advertisement

 

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੈਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਹੈਂਡਲਰ ਸ਼ਾਹ ਦੇ ਸੰਪਰਕ ’ਚ ਸ਼ਾਮਲ ਸਨ। ਉਨ੍ਹਾਂ ਨੂੰ ਖੇਮਕਰਨ ਅਤੇ ਫਿਰੋਜ਼ਪੁਰ ਸੈਕਟਰ ਵਿੱਚ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਮਿਲ ਰਹੀ ਸੀ, ਜਿਸ ਨੂੰ ਪਾਕਿਸਤਾਨੀ ਤਸਕਰਾਂ ਵੱਲੋਂ ਅੰਮ੍ਰਿਤਸਰ ਖੇਤਰ ਵਿੱਚ ਸਪਲਾਈ ਲਈ ਡਰੋਨ ਰਾਹੀਂ ਭੇਜਿਆ ਜਾ ਰਿਹਾ ਸੀ।

ਮੁਲਜ਼ਮਾਂ ਖ਼ਿਲਾਫ਼ ਪੁਲੀਸ ਗੇਟ ਇਸਲਾਮਾਬਾਦ ਅੰਮ੍ਰਿਤਸਰ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ। ਡੀਜੀਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

 

 

Advertisement
Tags :
Latest punjabi tribunePunjabi NewsPunjabi TribunePunjabi tribune latestpunjabi tribune updateਪੰਜਾਬੀ ਖ਼ਬਰਾਂਪੰਜਾਬੀ ਟ੍ਰਿਬਿਊਨ
Show comments