ਸਰਹੱਦ ਪਾਰ ਤਸਕਰੀ ਮਾਮਲਾ: ਪੰਜ ਕਿੱਲੋ ਹੈਰੋਇਨ ਸਣੇ ਦੋ ਕਾਬੂ
ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ ਵਿੱਚ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 5 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋ...
ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ ਵਿੱਚ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 5 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਕੀਤਾ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੁਲੀਸ ਟੀਮ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ, ਜਿਸ ਨਾਲ ਇਸ ਖੇਤਰ ਵਿੱਚ ਕੰਮ ਕਰ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਇੱਕ ਪਾਕਿਸਤਾਨ-ਆਧਾਰਿਤ ਤਸਕਰ ਅਤੇ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ, ਜੋ ਕਥਿਤ ਤੌਰ ’ਤੇ ਸਰਹੱਦ ਪਾਰੋ ਖੇਪਾਂ ਭੇਜਣ ਦੀ ਯੋਜਨਾ ਬਣਾਉਂਦੇ ਸਨ। ਅਧਿਕਾਰੀਆਂ ਨੂੰ ਸ਼ੱਕ ਹੈ ਕਿ ਇਹ ਮਾਡਿਊਲ ਇੱਕ ਵੱਡੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਹਿੱਸਾ ਹੈ।
ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਪੁਲੀਸ ਸਟੇਸ਼ਨ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਦੇ ਹੋਰ ਸਬੰਧਾਂ ਦਾ ਪਤਾ ਲਗਾਉਣ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਵੀ ਸੰਭਾਵਨਾ ਹੈ।

