ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਰਹੱਦ ਪਾਰੋਂ ਤਸਕਰੀ ਮਾਮਲਾ: ਚਾਰ ਕਿਲੋ ਹੈਰੋਇਨ ਸਣੇ ਦੋ ਗ੍ਰਿਫ਼ਤਾਰ

ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ ਚਾਰ ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਨਾਲ ਸਬੰਧਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ...
Advertisement
ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ ਚਾਰ ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਨਾਲ ਸਬੰਧਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ।

ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਅਟਾਰੀ ਦੇ ਵਸਨੀਕ ਆਕਾਸ਼ਦੀਪ ਸਿੰਘ ਉਰਫ਼ ਟੋਨੀ ਅਤੇ ਅੰਮ੍ਰਿਤਸਰ ਦੇ ਪਿੰਡ ਬਾਸਰਕੇ ਭੈਣੀ ਦੇ ਵਸਨੀਕ ਪਵਨਬੀਰ ਸਿੰਘ ਵਜੋਂ ਹੋਈ ਹੈ। ਇਸ ਤੋਂ ਇਲਾਵਾ ਪੁਲੀਸ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦੇ ਸਨ।

Advertisement

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਾਕਿਸਤਾਨ ਆਧਾਰਤ ਤਸਕਰ ਰਾਣਾ ਕਿੰਗ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਖੇਪ ਸੁੱਟਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ, ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ।

ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀ ਟੀਮ ਨੂੰ ਸਰਹੱਦੀ ਖੇਤਰ ਤੋਂ ਵੱਡੀ ਮਾਤਰਾ ਵਿੱਚ ਨਸ਼ਿਆਂ ਦੀ ਖੇਪ ਹਾਸਲ ਕਰਨ ਬਾਰੇ ਠੋਸ ਜਾਣਕਾਰੀ ਮਿਲੀ ਸੀ, ਜਿਸ ’ਤੇ ਕਾਰਵਾਈ ਕਰਦਿਆਂ ਸੀਆਈ ਟੀਮ ਨੇ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਮੰਨੂ ਹਸਪਤਾਲ ਨੇੜੇ ਛੇਹਰਟਾ-ਸੰਨ ਸਾਹਿਬ ਰੋਡ ਅੰਮ੍ਰਿਤਸਰ ਵਿਖੇ ਉਸ ਵੇਲੇ ਘੇਰਾ ਪਾ ਕੇ ਕਾਬੂ ਕੀਤਾ, ਜਦੋਂ ਉਹ ਛੇਹਰਟਾ ਖੇਤਰ ਵਿੱਚ ਦੂਜੀ ਧਿਰ ਨੂੰ ਖੇਪ ਪਹੁੰਚਾਉਣ ਜਾ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਪੂਰੇ ਮਾਡਿਊਲ ਨੂੰ ਬੇਨਕਾਬ ਕਰਨ ਲਈ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਕੀਤੀ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਪੁਲੀਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿੱਚ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਕੇਸ ਦਰਜ ਕੀਤਾ ਹੈ।

Advertisement
Tags :
latest punjabi newsPunjabi Newspunjabi news latestpunjabi news updatePunjabi TribunePunjabi Tribune Newspunjabi tribune updateਪੰਜਾਬੀ ਖ਼ਬਰਾਂਪੰਜਾਬੀ ਟ੍ਰਿਬਿੳੂਨ
Show comments