ਸਰਹੱਦ ਪਾਰੋਂ ਤਸਕਰੀ ਮਾਮਲਾ: ਸੱਤ ਪਿਸਤੌਲਾਂ ਸਣੇ ਦੋ ਕਾਬੂ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰ ਤਸਕਰੀ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਵਿੰਦਰ ਸਿੰਘ...
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰ ਤਸਕਰੀ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਵਿੰਦਰ ਸਿੰਘ (32) ਵਾਸੀ ਪਿੰਡ ਭਿੰਡੀ ਨੈਣ, ਅੰਮ੍ਰਿਤਸਰ ਅਤੇ ਜੁਗਰਾਜ ਸਿੰਘ ਉਰਫ਼ ਜੱਗਾ (29) ਵਾਸੀ ਪਿੰਡ ਮੁੱਲਾ ਬਹਿਰਾਮ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਪਾਕਿਸਤਾਨ ਆਧਾਰਿਤ ਹੈਂਡਲਰ ਜੋ ਉਨ੍ਹਾਂ ਨਾਲ ਵਟਸਐਪ ਰਾਹੀਂ ਗੱਲਬਾਤ ਕਰਦਾ ਸੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲਈ ਸਥਾਨ ਅਤੇ ਡਿਲਿਵਰੀ ਰੂਟ ਨਿਰਧਾਰਤ ਕਰਦਾ ਸੀ, ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਪੁਲੀਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੁਲੀਸ ਟੀਮ ਨੇ ਛਾਉਣੀ ਖੇਤਰ ਵਿੱਚ ਨਾਕਾਬੰਦੀ ਦੌਰਾਨ ਸ਼ੱਕੀ ਬਲਵਿੰਦਰ ਸਿੰਘ ਨੂੰ ਰੋਕਿਆ ਅਤੇ ਉਸਦੇ ਕਬਜ਼ੇ ਵਿੱਚੋਂ ਪੰਜ ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ। ਬਲਵਿੰਦਰ ਦੇ ਖੁਲਾਸੇ ਦੇ ਆਧਾਰ 'ਤੇ ਪੁਲੀਸ ਨੇ ਛਾਪਾ ਮਾਰ ਕੇ ਉਸਦੇ ਸਾਥੀ ਜੁਗਰਾਜ ਸਿੰਘ ਉਰਫ਼ ਜੱਗਾ ਨੂੰ ਦੋ .30 ਬੋਰ ਦੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ।

