ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਰਹੱਦ ਪਾਰੋਂ ਤਸਕਰੀ; ਨੌਂ ਕਿਲੋ ਹੈਰੋਇਨ ਸਣੇ ਛੇ ਨਸ਼ਾ ਤਸਕਰ ਗ੍ਰਿਫ਼ਤਾਰ

ਥਾਣਾ ਛੇਹਰਟਾ ’ਚ ਐੱਫਆੲੀਆਰ ਦਰਜ
ਅੰਮ੍ਰਿਤਸਰ ਪੁਲੀਸ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ।
Advertisement
ਡੀਜੀਪੀ ਪੰਜਾਬ ਪੁਲੀਸ ਗੌਰਵ ਯਾਦਵ ਨੇ ਖੁਲਾਸਾ ਕੀਤਾ ਹੈ ਕਿ ਸਰਹੱਦ ਪਾਰ ਨਾਰਕੋ-ਅਤਿਵਾਦ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਦੋ ਨਾਰਕੋਟਿਕ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਅਤੇ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਜਿਨ੍ਹਾਂ ਕੋਲੋ ਕੁੱਲ 9.066 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ।

 

Advertisement

 

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਵਿਦੇਸ਼ ਵਿੱਚ ਰਹਿਣ ਵਾਲਾ ਨਾਮੀ ਗੈਂਗਸਟਰ ਹਰਪ੍ਰੀਤ ਉਰਫ਼ ਹੈਪੀ ਜੱਟ ਵਾਸੀ ਜੰਡਿਆਲਾ ਗੁਰੂ, ਦਾ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧਾ ਸਬੰਧ ਹੈ ਅਤੇ ਉਹ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਆਪਣਾ ਇਹ ਨੈੱਟਵਰਕ ਚਲਾ ਰਿਹਾ ਹੈ।

ਇਸ ਸਬੰਧੀ ਅੰਮ੍ਰਿਤਸਰ ਦੇ ਪੁਲੀਸ ਥਾਣੇ ਛੇਹਰਟਾ ਵਿੱਚ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਦੋਵਾਂ ਮਾਮਲਿਆਂ ਵਿੱਚ ਵਿਆਪਕ ਨੈੱਟਵਰਕਾਂ ਅਤੇ ਸਰਹੱਦ ਪਾਰ ਸਬੰਧਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

 

Advertisement
Tags :
Amritsar Commissionerate Policelatest punjabi newsnarco-terror networksPS ChhehartaPunjabi NewsPunjabi Tribunepunjabi tribune updateਪੰਜਾਬੀ ਖ਼ਬਰਾਂਪੰਜਾਬੀ ਟ੍ਰਿਬਿੳੂਨ
Show comments