ਖਾਲਸਾ ਕਾਲਜ ਦੇ ਸਿਰ ਸਜਿਆ ਯੁਵਕ ਮੇਲੇ ਦਾ ਤਾਜ

ਖਾਲਸਾ ਕਾਲਜ ਦੇ ਸਿਰ ਸਜਿਆ ਯੁਵਕ ਮੇਲੇ ਦਾ ਤਾਜ

ਯੁਵਕ ਮੇਲੇ ਵਿੱਚ ਗਿੱਧਾ ਪਾਉਂਦੀਆਂਂ ਹੋਈਆਂ ਮੁਟਿਆਰਾਂ।

ਮਨਮੋਹਨ ਸਿੰਘ ਢਿੱਲੋਂ

ਅੰਮ੍ਰਿਤਸਰ, 26 ਅਕਤੂਬਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਜੂਕੇਸ਼ਨ ਕਾਲਜਾਂ ਦਾ ਦੋ ਦਿਨਾਂ ਯੁਵਕ ਮੇਲਾ ਅੱਜ ਗਿੱਧੇ ਦੀ ਧਮਾਲ ਨਾਲ ਸਮਾਪਤ ਹੋਇਆ, ਜਿਸ ਦਾ ਤਾਜ ਖਾਲਸਾ ਕਾਲਜ ਆਫ ਐਜੂਕੇਸ਼ਨ, ਰਣਜੀਤ ਐਵੀਨਊ, ਅੰਮ੍ਰਿਤਸਰ ਦੇ ਸਿਰ ਸਜਿਆ ਜਦੋਂਕਿ ਦੂਜਾ ਸਥਾਨ ਪ੍ਰਾਪਤ ਕਰਨ ਵਿੱਚ ਖਾਲਸਾ ਕਾਲਜ ਆਫ ਐਜੂਕੇਸ਼ਨ, ਜੀ.ਟੀ. ਰੋਡ ਅੰਮ੍ਰਿਤਸਰ ਕਾਮਯਾਬ ਰਿਹਾ। ਤੀਜਾ ਸਥਾਨ ਐੱਮ.ਜੀ.ਐੱਨ ਕਾਲਜ ਆਫ ਐਜੂਕੇਸ਼ਨ, ਜਲੰਧਰ ਨੇ ਪ੍ਰਾਪਤ ਕੀਤਾ। ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿੱਚ ਪੂਰੇ ਜੋਸ਼-ਓ-ਖਰੋਸ਼ ਨਾਲ ਚੈਂਪੀਅਨ ਟਰਾਫੀ ਪ੍ਰਾਪਤ ਕਰਨ ਸਮੇਂ ਵਿਦਿਆਰਥੀਆਂ ਦਾ ਜੋਸ਼ ਸਿਰ ਚੜ੍ਹ ਬੋਲ ਰਿਹਾ ਸੀ। ਓਵਰਆਲ ਚੈਂਪੀਅਨਸ਼ਿਪ ਪ੍ਰਦਾਨ ਕਰਨ ਸਮੇਂ ਖਾਲਸਾ ਕਾਲਜ ਆਫ ਐਜੂਕੇਸ਼ਨ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕ ਸਾਹਿਬਾਨ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ ਜਿਨ੍ਹਾਂ ਨੂੰ ਅੱਜ ਦੇ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਕਰ ਰਹੇ ਡੀਨ ਵਿਦਿਆਰਥੀ ਭਲਾਈ ਅਤੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ, ਪ੍ਰੋ. ਅਨੀਸ਼ ਦੂਆ ਨੇ ਟਰਾਫੀ ਦਿੱਤੀ। ਇਸ ਸਮੇਂ ਉਨ੍ਹਾਂ ਦੇ ਨਾਲ ਯੁਵਕ ਭਲਾਈ ਵਿਭਾਗ ਦੇ ਸਲਾਹਕਾਰ ਬਲਜੀਤ ਸਿੰਘ ਸੇਖੋਂ, ਕੋਆਰਡੀਨੇਟਰ ਡਾ. ਤੇਜਵੰਤ ਸਿੰਘ ਕੰਗ ਤੋਂ ਇਲਾਵਾ ਹੋਰ ਵੀ ਸਟਾਫ ਦੇ ਮੈਂਬਰ ਹਾਜ਼ਰ ਸਨ।ਅੱਜ ਦੇ ਯੁਵਕ ਮੇਲੇ ਦੀ ਆਖਰੀ ਪੇਸ਼ਕਾਰੀ ਗਿੱਧਾ ਸੀ, ਜਿਸ ਦੀ ਧਮਾਲ ਨੇ ਦਰਸਕਾਂ ਦਾ ਮਨ ਮੋਹ ਲਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All