DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਲ ਖ਼ਾਲਸਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਦੀ ਅਪੀਲ

ਸਿੱਖ ਜਥੇਬੰਦੀ ਦਲ ਖਾਲਸਾ ਨੇ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀਬਾਜ਼ ਤੋਂ ਉੱਪਰ ਉੱਠ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਜਾਰੀ ਆਦੇਸ਼ ਦਾ ਸਤਿਕਾਰ ਕਰਦਿਆ 29 ਜੂਨ ਨੂੰ ਅਕਾਲ ਤਖ਼ਤ...

  • fb
  • twitter
  • whatsapp
  • whatsapp
Advertisement

ਸਿੱਖ ਜਥੇਬੰਦੀ ਦਲ ਖਾਲਸਾ ਨੇ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀਬਾਜ਼ ਤੋਂ ਉੱਪਰ ਉੱਠ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਜਾਰੀ ਆਦੇਸ਼ ਦਾ ਸਤਿਕਾਰ ਕਰਦਿਆ 29 ਜੂਨ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਅਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਵਿੱਚ ਸੋਧਾਂ ਨੂੰ ਜਲਦਬਾਜ਼ੀ ਵਿੱਚ ਪਾਸ ਕਰਨ ਵਿੱਚ ਆਪਣੀ ਭੂਮਿਕਾ ਬਾਰੇ ਦੱਸਣ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਦਲ ਖ਼ਾਲਸਾ' ਦੇ ਰਾਜਨੀਤਿਕ ਮਾਮਲਿਆਂ ਦੇ ਸਕੱਤਰ ਕੰਵਰਪਾਲ ਸਿੰਘ ਨੇ ਸਾਰੇ ਸਿੱਖ ਵਿਧਾਇਕਾਂ ਨੂੰ ਤਖ਼ਤ ਸਾਹਿਬ ਦੀ ਕਾਰਵਾਈ ਵਿੱਚ ਨਿਮਰਤਾ ਅਤੇ ਇਮਾਨਦਾਰੀ ਨਾਲ ਹਿੱਸਾ ਲੈਣ ਲਈ ਕਿਹਾ।

Advertisement

ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਰਾਜਨੀਤਿਕ ਮੁੱਦਾ ਨਹੀਂ ਹੈ, ਸਗੋਂ ਸਿੱਖ ਪੰਥ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ।

Advertisement

'ਦਲ ਖ਼ਾਲਸਾ' ਆਗੂ ਨੇ ਕਿਹਾ ਕਿ ਸਿੱਖ ਵਿਧਾਇਕਾਂ ਕੋਲ ਹੁਣ ਕੁਝ ਘੰਟਿਆਂ ਦਾ ਹੀ ਸਮਾਂ ਬਚਿਆ ਹੈ ਅਤੇ ਉਨ੍ਹਾਂ ਨੂੰ ਇਹ ਚੁਣਨਾ ਪਵੇਗਾ ਕਿ ਰਾਜਨੀਤੀ ਨਾਲੋਂ ਧਰਮ ਅਤੇ ਪਾਰਟੀ ਨਾਲੋਂ ਪੰਥ ਉੱਪਰ ਹੈ। ਉਨ੍ਹਾਂ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਵਫ਼ਾਦਾਰੀ ਜਾਂ ਰਾਜਨੀਤਿਕ ਸੋਚ ਨੂੰ ਇੱਕ ਪਾਸੇ ਰੱਖ ਕੇ ਧਰਮ ਅਤੇ ਧਾਰਮਿਕ ਪਰੰਪਰਾਵਾਂ ਪ੍ਰਤੀ ਆਪਣੇ ਫ਼ਰਜ਼ ਨੂੰ ਨਿਭਾਉਣ। ਉਨ੍ਹਾਂ ਆਖਿਆ ਕਿ ਜਦੋਂ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਅਤੇ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਮਾਮਲਾ ਹੁੰਦਾ ਹੈ, ਤਾਂ ਸਿੱਖਾਂ ਲਈ ਰਾਜਸੀ ਮਾਮਲੇ ਦੂਜੀ ਕਤਾਰ ਵਿੱਚ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਅਕਾਲ ਤਖ਼ਤ ਸਾਹਿਬ ਅਤੇ ਇਸ ਰਾਹੀਂ ਸਿੱਖ ਭਾਈਚਾਰੇ ਤੇ ਪੰਜਾਬ ਦੇ ਲੋਕਾਂ ਨੂੰ ਇਮਾਨਦਾਰੀ ਨਾਲ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਸ ਐਕਟ ਨੂੰ ਪਾਸ ਕਰਨ ਸਮੇਂ ਕੀ ਕੁਝ ਵਾਪਰਿਆ ਅਤੇ ਕਿਵੇਂ ਉਨ੍ਹਾਂ ਨੇ ਜਲਦਬਾਜ਼ੀ ਵਿੱਚ ਇਸ ਐਕਟ ਨੂੰ ਬਣਾਉਣ ਵਿੱਚ ਗਲਤੀ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਅਤੇ ਸ਼੍ਰੋਮਣੀ ਕਮੇਟੀ ਵਰਗੀਆਂ ਸਿੱਖ ਸੰਸਥਾਵਾਂ ਦੀ ਸਹਿਮਤੀ ਕਿਉਂ ਨਹੀਂ ਲਈ ਗਈ।

ਦਲ ਖਾਲਸਾ ਦੇ ਆਗੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਬੰਧਤ ਵਿਵਾਦਤ ਵੀਡੀਓ ਦਾ ਮਾਮਲਾ ਵੀ ਸੰਵੇਦਨਸ਼ੀਲ ਮਾਮਲਾ ਹੈ, ਪਰ ਚੌਕਸ ਰਹਿਣ ਦੀ ਲੋੜ ਹੈ ਕਿ ਇਸ ਮਾਮਲੇ ਦਾ ਪ੍ਰਭਾਵ 'ਸਤਿਕਾਰ ਸੋਧ ਐਕਟ' ਨਾਲ ਸਬੰਧਤ ਵੱਡੇ ਮੁੱਦੇ 'ਤੇ ਨਾ ਪਵੇ। ਉਨ੍ਹਾਂ ਕਿਹਾ ਕਿ ਦੋਵੇਂ ਮਾਮਲੇ ਸੰਵੇਦਨਸ਼ੀਲ ਹਨ, ਪਰ ਦੋਵਾਂ ਨੂੰ ਹੀ ਉਨ੍ਹਾਂ ਦੀ ਤਰਜੀਹ ਮੁਤਾਬਕ ਨਜਿੱਠਿਆ ਜਾਣਾ ਚਾਹੀਦਾ ਹੈ।

Advertisement
×