ਬਿਕਰਮ ਮਜੀਠੀਆ ਪਰਿਵਾਰ ਸਮੇਤ ਦਰਬਾਰ ਸਾਹਿਬ ਨਤਮਸਤਕ : The Tribune India

ਬਿਕਰਮ ਮਜੀਠੀਆ ਪਰਿਵਾਰ ਸਮੇਤ ਦਰਬਾਰ ਸਾਹਿਬ ਨਤਮਸਤਕ

ਕਾਂਗਰਸ ਨੇ ਬਦਲਾਖੋਰੀ ਦੀ ਭਾਵਨਾ ਨਾਲ ਕੇਸ ਦਰਜ ਕਰਵਾਇਆ: ਮਜੀਠੀਆ

ਬਿਕਰਮ ਮਜੀਠੀਆ ਪਰਿਵਾਰ ਸਮੇਤ ਦਰਬਾਰ ਸਾਹਿਬ ਨਤਮਸਤਕ

ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪੁੱਜਦੇ ਹੋਏ ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦੀ ਪਤਨੀ ਗਨੀਵ ਕੌਰ। -ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 17 ਅਗਸਤ

ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਸਿਆਸਤ ਹਾਂ ਪੱਖੀ ਤੇ ਲੋਕਾਂ ਦੀ ਭਲਾਈ ਲਈ ਹੋਣੀ ਚਾਹੀਦੀ ਹੈ। ਐੱਨਡੀਪੀਐੱਸ ਕੇਸ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਉਹ ਅੱਜ ਪਰਿਵਾਰ ਸਮੇਤ ਦਰਬਾਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਨਤਮਸਤਕ ਹੋਣ ਪੁੱਜੇ ਸਨ। ਇਸ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਿਆਸਤ ਵਿਚ ਨਫ਼ਰਤ ਦੇ ਬੀਜ ਬੀਜਣਾ ਜਾਇਜ਼ ਨਹੀਂ ਹੈ ਤੇ ਸਿਆਸਤ ਹਾਂ ਪੱਖੀ ਤੇ ਲੋਕਾਂ ਦੀ ਭਲਾਈ ਲਈ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀ ਕਾਂਗਰਸ ਸਰਕਾਰ ਨੇ ਬਦਲਾਖੋਰੀ ਦੀ ਭਾਵਨਾ ਨਾਲ ਉਨ੍ਹਾਂ ਖ਼ਿਲਾਫ਼ ਇਹ ਕੇਸ ਦਰਜ ਕਰਵਾਇਆ ਹੈ। ਕੇਸ ਦਰਜ ਕਰਨ ਲਈ ਕਈ ਪੁਲੀਸ ਅਧਿਕਾਰੀਆਂ ਨੂੰ ਮਜਬੂਰ ਕੀਤਾ ਗਿਆ ਅਤੇ ਬਦਲਿਆ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਦੱਸਣਾ ਚਾਹੀਦਾ ਹੈ ਕਿ ਅਜਿਹੀ ਬਦਲਾਖੋਰੀ ਦੀ ਸਿਆਸਤ ਨਾਲ ਲੋਕਾਂ ਨੂੰ ਕੀ ਫ਼ਾਇਦਾ ਹੋਇਆ। ਇਸ ਦੌਰਾਨ ਸ੍ਰੀ ਮਜੀਠੀਆ ਨੇ ਦੱਸਿਆ ਕਿ ਜੇਲ੍ਹ ਦੌਰਾਨ ਉਹ ਆਪਣੀ ਮਾਂ ਅਤੇ ਬੱਚਿਆਂ ਦੀ ਹਾਲਤ ਨੂੰ ਦੇਖ ਕੇ ਦੁਖੀ ਹੋਏ ਸਨ ਪਰ ਇਸ ਦੇ ਬਾਵਜੂਦ ਉਨ੍ਹਾਂ ਆਪਣਾ ਹੌਸਲਾ ਬਣਾਈ ਰੱਖਿਆ। ਇਸੇ ਲਈ ਉਹ ਅੱਜ ਗੁਰੂ ਘਰ ਵਿੱਚ ਸ਼ੁਕਰਾਨੇ ਦੀ ਅਰਦਾਸ ਕਰਨ ਵਾਸਤੇ ਆਏ ਹਨ। ਮਜੀਠਾ ਹਲਕੇ ਤੋਂ ਮਿਲੀ ਜਿੱਤ ਬਾਰੇ ਉਨ੍ਹਾਂ ਕਿਹਾ ਕਿ ਮਜੀਠਾ ਹਲਕੇ ਦੇ ਲੋਕਾਂ ਨੇ ਉਨ੍ਹਾਂ ਤੇ ਉਸ ਦੇ ਪਰਿਵਾਰ ਨੂੰ ਪਿਆਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਜਦੋਂ ‘ਆਪ’ ਨੇ 92 ਸੀਟਾਂ ਜਿੱਤੀਆਂ ਅਤੇ ਵਿਰੋਧੀ ਧਿਰ ਦੇ ਸਾਰੇ ਵੱਡੇ ਆਗੂ ਹਾਰ ਗਏ ਤਾਂ ਅਜਿਹੀ ਸਥਿਤੀ ਵਿੱਚ ਵੀ ਮਜੀਠਾ ਹਲਕੇ ਦੇ ਲੋਕਾਂ ਨੇ ਉਸ ਦੇ ਪਰਿਵਾਰ ਨੂੰ ਜਿਤਾਇਆ ਹੈ। ਇਸ ਮੌਕੇ ਬਿਕਰਮ ਮਜੀਠੀਆ ਦੀ ਪਤਨੀ ਅਤੇ ਵਿਧਾਇਕ ਗਨੀਵ ਕੌਰ ਵੀ ਉਨ੍ਹਾਂ ਦੇ ਨਾਲ ਸਨ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਜਦੋਂ ਉਹ ਅੰਮ੍ਰਿਤਸਰ ਪੁੱਜੇ ਸਨ ਤਾਂ ਉਨ੍ਹਾਂ ਦਾ ਸ਼ਹਿਰ ਵਿੱਚ ਆਮਦ ’ਤੇ ਸਮਰਥਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੂੰ ਫੁੱਲਾਂ ਦੇ ਹਾਰ ਅਤੇ ਸਿਰੋਪੇ ਪਾ ਕੇ ਜੀ ਆਇਆਂ ਆਖਿਆ ਗਿਆ। ਇਸ ਤੋਂ ਇਲਾਵਾ ਰਾਹ ਵਿੱਚ ਕਈ ਥਾਵਾਂ ’ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All