DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜਾਬ ਬੰਦ ਕਾਰਨ ਅਕਾਲ ਤਖ਼ਤ ’ਤੇ ਪੇਸ਼ੀ ਦਾ ਦਿਨ ਤੇ ਸਮਾਂ ਬਦਲਿਆ

‘ਆਪ’ ਦੇ ਵਿਧਾਇਕਾਂ ਨੂੰ ਹੁਣ ਭਲਕੇ ਪੇਸ਼ ਹੋਣ ਲਈ ਪੱਤਰ ਜਾਰੀ ਕੀਤਾ

  • fb
  • twitter
  • whatsapp
  • whatsapp
featured-img featured-img
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਸਵੀਰ।
Advertisement

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਉਸ ਦੇ ਪਰਿਵਾਰ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਕਾਰਨ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ‘ਆਪ’ ਵਿਧਾਇਕਾਂ ਦੀ ਪੇਸ਼ੀ ਦਾ ਦਿਨ ਅਤੇ ਸਮਾਂ ਤਬਦੀਲ ਕੀਤਾ ਗਿਆ ਹੈ।

ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਮਾਮਲੇ ਸਬੰਧੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਆਮ ਆਦਮੀ ਪਾਰਟੀ ਨਾਲ ਸਬੰਧਤ ਕੁਝ ਵਿਧਾਇਕਾਂ ਅਤੇ ਆਗੂਆਂ ਨੂੰ 15 ਅਕਤੂਬਰ ਨੂੰ ਦੁਪਹਿਰ 12 ਵਜੇ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਸੱਦਿਆ ਸੀ। ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਬੰਦ ਕਾਰਨ ਹੁਣ ਵਿਧਾਇਕਾਂ ਨੂੰ 16 ਅਕਤੂਬਰ ਸਵੇਰੇ 11 ਵਜੇ ਸਕੱਤਰੇਤ ਅਕਾਲ ਤਖ਼ਤ ’ਤੇ ਨਿੱਜੀ ਰੂਪ ਵਿਚ ਪੇਸ਼ ਹੋਣ ਲਈ ਪੱਤਰ ਜਾਰੀ ਕੀਤੇ ਗਏ ਹਨ।

Advertisement

ਸਕੱਤਰੇਤ ਇੰਚਾਰਜ ਨੇ ਕਿਹਾ ਕਿ 15 ਅਕਤੂਬਰ ਨੂੰ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਘੋਖ ਕਮੇਟੀ ਦੀ ਇਕੱਤਰਤਾ ਵੀ ਰੱਖੀ ਗਈ ਸੀ, ਜਿਸ ਤਹਿਤ ਵੱਖ-ਵੱਖ ਮਾਮਲਿਆਂ ਨਾਲ ਸਬੰਧਤ ਧਿਰਾਂ ਨੂੰ ਸੱਦਿਆ ਗਿਆ ਸੀ ਪਰ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਇਹ ਇਕੱਤਰਤਾ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਅਗਲੀ ਤਰੀਕ ਸਬੰਧਤ ਧਿਰਾਂ ਨੂੰ ਦੱਸੀ ਜਾਵੇਗੀ।

Advertisement

 ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਬੰਦ ਨੂੰ ਸਮਰਥਨ 

ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਕਤਲ ਕਰਨ ਦੇ ਵਿਰੋਧ ਵਿਚ 15 ਅਕਤੂਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮਰਥਨ ਕੀਤਾ ਹੈ। ਇਸ ਕਾਰਨ 15 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸਮੁੱਚੇ ਅਦਾਰੇ ਬੰਦ ਰੱਖੇ ਜਾਣਗੇ। ਪ੍ਰਧਾਨ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਕਜੁਟ ਹੋ ਕੇ ਅਵਾਜ਼ ਬੁਲੰਦ ਕਰਨ। ਇਸ ਮੌਕੇ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਓ ਐੱਸ ਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਪ੍ਰੀਤਪਾਲ ਸਿੰਘ, ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਗੁਰਦਿਆਲ ਸਿੰਘ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਅਜ਼ਾਦਦੀਪ ਸਿੰਘ, ਸਤਨਾਮ ਸਿੰਘ ਰਿਆੜ, ਸੁਪਰਡੈਂਟ ਨਿਸ਼ਾਨ ਸਿੰਘ ਤੇ ਹੋਰ ਮੌਜੂਦ ਸਨ।

Advertisement
×