ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 8 ਮਈ
ਕਰਜੇ ਤੋਂ ਪ੍ਰੇਸ਼ਾਨ ਇੱਕ ਆਰਐੱਮਪੀ ਪ੍ਰਿਤਪਾਲ ਸਿੰਘ ਵਾਸੀ ਪਿੰਡ ਲੱਧੇਵਾਲ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਲਾਸ਼ ਕੋਲੋਂ ਇੱਕ ਖੁਦਕੁਸ਼ੀ ਨੋਟ ਵੀ ਬਰਾਮਦ ਹੋਇਆ, ਜਿਸ ਦੇ ਆਧਾਰ ’ਤੇ ਪੁਲੀਸ ਨੇ ਅੱਠ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਮ੍ਰਿਤਕ ਦੇ ਭਰਾ ਸੁਖਵਿੰਦਰ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਬੀਤੀ ਸ਼ਾਮ ਜਦੋਂ ਉਹ ਉਸ ਦੇ ਕਮਰੇ ਵਿੱਚ ਗਿਆ ਤਾਂ ਪ੍ਰਿਤਪਾਲ ਸਿੰਘ ਦੀ ਲਾਸ਼ ਛੱਤ ਵਾਲੇ ਪੱਖੇ ਨਾਲ ਲਟਕ ਰਹੀ ਸੀ।ਇਸ ਦੌਰਾਨ ਉਸ ਦੇ ਕੱਪੜਿਆਂ ਵਿਚੋਂ ਇੱਕ ਖੁਦਕੁਸ਼ੀ ਨੋਟ ਵੀ ਬਰਾਮਦ ਹੋਇਆ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਹਰਪਾਲ ਸਿੰਘ ਨੇ ਦੱਸਿਆ ਕਿ ਉਸ ਨੇ 20 ਲੱਖ ਰੁਪਏ ਦਾ ਕਰਜ਼ਾ ਲਿਆ ਹੋਇਆ ਸੀ, ਜੋ ਉਹ ਵਾਪਸ ਕਰਨ ਵਿੱਚ ਮੁਸ਼ਕਲ ਮਹਿਸੂਸ ਕਰ ਰਿਹਾ ਸੀ। ਇਸੇ ਲਈ ਕੁੱਝ ਵਿਅਕਤੀ ਉਸਨੂੰ ਤੰਗ ਪ੍ਰੇਸ਼ਾਨ ਕਰ ਰਹੇ ਸਨ। ਪੁਲੀਸ ਨੇ ਇਸ ਮਾਮਲੇ ਵਿਚ ਅੱਠ ਵਿਅਕਤੀਆਂ ਨੂੰ ਆਈਪੀਸੀ ਦੀ ਧਾਰਾ 306 ਹੇਠ ਕੇਸ ਦਰਜ ਕੀਤਾ ਹੈ।