ਕਾਨਵੋਕੇਸ਼ਨ ’ਚ 1740 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ : The Tribune India

ਕਾਨਵੋਕੇਸ਼ਨ ’ਚ 1740 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

ਕਾਨਵੋਕੇਸ਼ਨ ’ਚ 1740 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

ਕਾਨਵੋਕੇਸ਼ਨ ਦੌਰਾਨ ਡਿਗਰੀਆਂ ਵੰਡਦੇ ਹੋਏ ਸੱਤਿਆਜੀਤ ਸਿੰਘ ਮਜੀਠੀਆ ਅਤੇ ਹੋਰ।

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 18 ਮਾਰਚ

ਖ਼ਾਲਸਾ ਕਾਲਜ ਦੀ 117ਵੀਂ ਸਾਲਾਨਾ ਕਾਨਵੋਕੇਸ਼ਨ ਮੌਕੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਨੇ ਵੱਖ-ਵੱਖ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਜਮਾਤਾਂ ਦੇ 1740 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ।

ਇਸ ਮੌਕੇ ਸ੍ਰੀ ਮਜੀਠੀਆ ਨੇ ਕਿਹਾ ਕਿ ਨਵੇਂ ਯੁੱਗ ’ਚ ਤਕਨਾਲੋਜੀ ਨਵੀਆਂ ਚੁਣੌਤੀਆਂ ਲਿਆ ਰਹੀ ਹੈ। ਇਸ ਲਈ ਅਕਾਦਮਿਕ ਅਤੇ ਅਧਿਆਤਮਕ ਜੀਵਨ ਢੰਗ ਅਪਣਾ ਕੇ ਇਨ੍ਹਾਂ ਦਾ ਹੱਲ ਲੱਭਣ ਦੀ ਜ਼ਰੂਰਤ ਹੈ। ਗੁਰਮਤਿ ਜੀਵਨ ਨਾਲ ਸਬੰਧਿਤ ਉਦਾਹਰਨਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਅੱਜ ਜੀਵਨ ਨਵੀਆਂ ਕਾਢਾਂ ਅਤੇ ਤਕਨਾਲੋਜੀ ਨਾਲ ਪ੍ਰਭਾਵਿਤ ਹੋਇਆ ਹੈ। ਇਹ ਵਾਤਾਵਰਨ, ਸਮਾਜਿਕ ਅਤੇ ਵਿਹਾਰਕ ਮਸਲੇ ਪੈਦਾ ਕਰ ਰਹੀ ਹੈ। ਤਕਨਾਲੋਜੀ ਦੁਆਰਾ ਬਦਲਾਅ ਦੀ ਤੇਜ਼ ਦਰ ਨੇ ਤਬਦੀਲੀ, ਲਿੰਗ ਸਮਾਨਤਾ, ਗ਼ਰੀਬੀ ਅਤੇ ਜਲਵਾਯੂ ਵਰਗੀਆਂ ਵਿਸ਼ਵ-ਵਿਆਪੀ ਸਮੱਸਿਆਵਾਂ ਵੀ ਪੈਦਾ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਦੁਨੀਆਂ ’ਚ ਚੁਣੌਤੀਆਂ ਦੇ ਹੱਲ ਲਈ ਸਾਰਿਆਂ ਨੂੰ ਸਿੱਖਿਆ ਗ੍ਰਹਿਣ ਕਰ ਕੇ ਅੱਗੇ ਵਧਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਡਿਗਰੀਆਂ ਪ੍ਰਾਪਤ ਕਰ ਕੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਵੀ ਦਿੱਤੀ।

ਇਸ ਤੋਂ ਪਹਿਲਾਂ ਪ੍ਰਧਾਨਗੀ ਭਾਸ਼ਣ ’ਚ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਮੰਜ਼ਿਲ ’ਤੇ ਪਹੁੰਚਣ ਦੀ ਜਲਦਬਾਜ਼ੀ ਦੀ ਥਾਂ ਧਿਆਨ ਕੇਂਦਰਿਤ ਕਰ ਕੇ ਜੀਵਨ ਦਾ ਆਨੰਦ ਮਾਣਦਿਆਂ ਸਫ਼ਲਤਾ ਪ੍ਰਾਪਤ ਕਰਨਾ ਹੀ ਜੀਵਨ ਢੰਗ ਹੋਣਾ ਚਾਹੀਦਾ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹੀ।

ਇਸ ਮੌਕੇ ਡਾ. ਜ਼ੋਰਾਵਰ ਸਿੰਘ ਨੂੰ ਬੈਸਟ ਟੀਚਰ ਅਤੇ ਡਾ. ਬਲਵਿੰਦਰ ਸਿੰਘ ਨੂੰ ਬੈਸਟ ਰਿਸਰਚਰ ਐਵਾਰਡ ਨਾਲ ਸਨਮਾਨਿਆ ਗਿਆ। ਉਨ੍ਹਾਂ ਕਾਨਵੋਕੇਸ਼ਨ ਦੌਰਾਨ ਡਿਗਰੀਆਂ, ਮੈਡਲ ਅਤੇ ਮੈਰੀਟੋਰੀਅਸ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਵੀ ਦਿੱਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

ਸ਼ਹਿਰ

View All