ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਦਿੱਲੀ ਕਮੇਟੀ ਪ੍ਰਧਾਨ ਕਾਲਕਾ ਵੱਲੋਂ ਕੰਗਨਾ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਚਿਤਾਵਨੀ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 18 ਸਤੰਬਰ ਸਿੱਖ ਜਥੇਬੰਦੀਆਂ ਵਿੱਚ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਲਗਾਤਾਰ ਰੋਹ ਅਤੇ ਰੋਸ ਵੱਧ ਰਿਹਾ ਹੈ। ਉਸ ਵੱਲੋਂ ਹਾਲ ਹੀ ਵਿੱਚ ਦਿੱਤੇ ਗਏ ਬਿਆਨ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਵੱਲੋਂ ਉਸ ਦੀ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 18 ਸਤੰਬਰ

Advertisement

ਸਿੱਖ ਜਥੇਬੰਦੀਆਂ ਵਿੱਚ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਲਗਾਤਾਰ ਰੋਹ ਅਤੇ ਰੋਸ ਵੱਧ ਰਿਹਾ ਹੈ। ਉਸ ਵੱਲੋਂ ਹਾਲ ਹੀ ਵਿੱਚ ਦਿੱਤੇ ਗਏ ਬਿਆਨ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਵੱਲੋਂ ਉਸ ਦੀ ਨਿੰਦਾ ਕੀਤੀ ਗਈ ਹੈ। ਪਹਿਲਾਂ ਹੀ ਉਸ ਦੀ ਫ਼ਿਲਮ ‘ਐਮਰਜੈਂਸੀ’ ਉੱਤੇ ਰੋਕ ਲਾਉਣ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਮੀਡੀਆ ਨਾਲ ਗੱਲ ਕਰਦਿਆਂ ਕੰਗਨਾ ਰਣੌਤ ਵੱਲੋਂ ਸੰਤ ਭਿੰਡਰਾਂਵਾਲਾ ਵਾਲੇ ਖ਼ਿਲਾਫ਼ ਦਿੱਤੇ ਬਿਆਨ ਨੂੰ ਲੈ ਕੇ ਮੁੜ ਵਿਵਾਦ ਸ਼ੁਰੂ ਹੋ ਗਿਆ। ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਜੇ ਕੰਗਨਾ ਵਿਵਾਦਤ ਬਿਆਨ ਦੇਣ ਤੋਂ ਨਾ ਰੁਕੀ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਵੀ ਕੰਗਨਾ ਰਣੌਤ ਵੱਲੋਂ ਦਿੱਤੇ ਗਏ ਤਾਜ਼ਾ ਬਿਆਨ ’ਤੇ ਸਖ਼ਤ ਇਤਰਾਜ਼ ਕੀਤਾ ਹੈ। ਇਸ ਤੋਂ ਪਹਿਲਾਂ ਵੀ ਸਿੱਖ ਆਗੂ ਕੰਗਨਾ ਰਣੌਤ ਦੇ ਵਿਵਾਦਤ ਬਿਆਨਾਂ ’ਤੇ ਇਤਰਾਜ਼ ਦਰਜ ਕਰਵਾ ਚੁੱਕੇ ਹਨ।

Advertisement
Tags :
Harmeet Singh Kalkakangana ranautMovie "Emergency"Punjabi khabarPunjabi News