ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਮਈ
ਭਾਰਤ ਦੇ ਸੜਕੀ ਆਵਾਜਾਈ ਬਾਰੇ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਭੇਜ ਕੇ ਇੰਪੈਕਟ ਗਾਰਡਨ ਰੈਜ਼ੀਡੈਂਟਸ ਵੈਲਫੇਅਰ ਸੁਸਾਇਟੀ ਨੇ ਮੰਗ ਕੀਤੀ ਹੈ ਕਿ ਸਥਾਨਕ ਵੱਲਾ ਬਾਈਪਾਸ ’ਤੇ ਸਥਿਤ ਇੰਪੈਕਟ ਗਾਰਡਨ ਕਲੋਨੀ ਅੱਗੇ ਬਣਾਏ ਜਾ ਰਹੇ ਪੁਲ ਨੂੰ ਐਲੀਵੇਟਿਡ ਰੋਡ ਵਿੱਚ ਤਬਦੀਲ ਕੀਤਾ ਜਾਵੇ। ਇਸ ਸਬੰਧੀ ਮੰਗ ਪੱਤਰ ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੂੰ ਸੌਂਪਿਆ ਗਿਆ ਹੈ। ਸ੍ਰੀ ਅਕਾਲ ਤਖਤ ਦੇ ਸਾਬਕਾ ਪੰਜ ਪਿਆਰਿਆਂ ਵਿੱਚ ਸ਼ਾਮਲ ਭਾਈ ਮੇਜਰ ਸਿੰਘ ਅਤੇ ਅੰਮ੍ਰਿਤਸਰ ਡਿਸਟ੍ਰੀਬਿਊਸ਼ਨ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਕਪੂਰ ਦੀ ਅਗਵਾਈ ’ਚ ਇਹ ਵਫ਼ਦ ਸਾਬਕਾ ਰਾਜ ਸਭਾ ਮੈਂਬਰ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਆਵਾਜਾਈ ਨੂੰ ਅੰਡਰਬ੍ਰਿਜ ਮਾਰਗਾਂ ਵੱਲ ਮੋੜਨ ਕਾਰਨ ਕਈ ਸੜਕ ਹਾਦਸੇ ਵਾਪਰ ਚੁੱਕੇ ਹਨ