ਅੰਮ੍ਰਿਤਸਰ: ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਸਰਕਾਰ ਕੋਲੋਂ ਮੰਗ ਕੀਤੀ ਕਿ ਨਾਇਬ ਤਹਿਸੀਲਦਾਰ ਦੀ ਭਰਤੀ ਪ੍ਰਕਿਰਿਆ ਰੱਦ ਕੀਤੀ ਜਾਵੇ ਤੇ ਕਥਿਤ ਘੁਟਾਲੇ ਦੀ ਸੀ ਬੀ ਆਈ ਜਾਂਚ ਕਰਵਾਈ ਜਾਵੇ। ਇਥੇ ਪੱਤਰਕਾਰ ਸਮੇਲਨ ਦੌਰਾਨ ਜਿਸ ਵਿੱਚ ਪੇਪਰ ਦੇਣ ਵਾਲੇ ਉਮੀਦਵਾਰ ਵੀ ਸ਼ਾਮਲ ਸਨ। ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਮਜੀਠੀਆ ਨੇ ਦੋਸ਼ ਲਾਇਆ ਕਿ ਨਾਇਬ ਤਹਿਸੀਲਦਾਰ ਭਰਤੀ ਇੱਕ ਵੱਡਾ ਘੁਟਾਲਾ ਹੈ ਕਿਉਂਕਿ ਜਨਰਲ ਸ਼੍ਰੇਣੀ ਦੇ ਭਰਤੀ ਹੋਏ 19 ਵਿਚੋਂ 11 ਵਿਦਿਆਰਥੀ ਇਕੋ ਇਲਾਕੇ ਮੂਣਕ ਤੇ ਪਾਤੜਾਂ ਦੇ ਹਨ। ਇਹਨਾਂ ਉਮੀਦਵਾਰਾਂ ਵਿੱਚੋਂ ਤਿੰਨ ਆਪਸੀ ਰਿਸ਼ਤੇਦਾਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਹਨਾਂ ਉਮੀਦਵਾਰਾਂ ਨੂੰ ਜਵਾਬ ਦੇਣ ਕਿ ਪ੍ਰੀਖਿਆ ਵਿਚ ਸਿਰਫ ਉਨ੍ਹਾਂ ਦੇ ਇਲਾਕੇ ਦੇ ਲੋਕ ਹੀ ਕਿਉਂ ਚੁਣੇ ਗਏ ਹਨ। -ਟ੍ਰਿਬਿਊਨ ਨਿਊਜ਼ ਸਰਵਿਸ