ਡੇਂਗੂ: ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਸੋਨੀ

ਡੇਂਗੂ: ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਸੋਨੀ

ਖੇਤਰੀ ਪ੍ਰਤੀਨਿਧ

ਅੰਮ੍ਰਿਤਸਰ, 15 ਸਤੰਬਰ

ਜ਼ਿਲ੍ਹੇ ਵਿੱਚ ਵਧ ਰਹੇ ਡੇਂਗੂ ਦੇ ਕੇਸਾਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਪੰਜਾਬ ਨੇ ਸਿਹਤ ਵਿਭਾਗ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦੇ ਹੋਏ ਕਿਹਾ ਕਿ ਪੂਰੇ ਸ਼ਹਿਰ ਵਿਚ ਫੌਗਿੰਗ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਜਿੱਥੇ ਵੀ ਪਾਣੀ ਖੜ੍ਹਾ ਰਹਿੰਦਾ ਹੈ, ਉਨ੍ਹਾਂ ਥਾਵਾਂ ’ਤੇ ਸਪਰੇਅ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਇਲਾਜ਼ ਲਈ ਬੈਡ ਰਾਖਵੇਂ ਰੱਖੇ ਜਾਣ ਅਤੇ ਰੋਜ਼ਾਨਾਂ ਸ਼ਹਿਰ ਦੇ 20 ਵਾਰਡਾਂ ਵਿੱਚ ਫੌਗਿੰਗ ਯਕੀਨੀ ਬਣਾਈ ਜਾਵੇ। ਮੰਤਰੀ ਸੋਨੀ ਨੇ ਡੇਂਗੂ ਕੇਸਾਂ ਵਿਚ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਤੇ ਡਾਕਟਰਾਂ ਦੇ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਦੀ ਚੇਤਾਵਨੀ ਦਿੱਤੀ। ਉਨਾਂ ਕਿਹਾ ਕਿ ਜਿੰਨ੍ਹਾਂ ਸਥਾਨਾਂ ’ਤੇ ਡੇਂਗੂ ਦਾ ਲਾਰਵਾ ਮਿਲਦਾ ਹੈ, ਉਨਾਂ ਦੇ ਚਾਲਾਨ ਕੀਤੇ ਜਾਣ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All