DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Deportation row: ਅਮਰੀਕਾ ਤੋਂ ਡਿਪੋਰਟ ਚਾਰ ਪੰਜਾਬੀ ਪਨਾਮਾ ਰਸਤੇ ਦਿੱਲੀ ਤੋਂ ਅੰਮ੍ਰਿਤਸਰ ਪੁੱਜੇ

ਨੌਜਵਾਨਾਂ ਨੂੰ ਪਰਿਵਾਰ ਹਵਾਲੇ ਕਰਨ ਲਈ ਸਬੰਧਿਤ ਥਾਣਿਆਂ ’ਚ ਭੇਜਿਆ
  • fb
  • twitter
  • whatsapp
  • whatsapp
Advertisement
ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 23 ਫਰਵਰੀ

Advertisement

ਗੈਰਕਾਨੂੰਨੀ ਢੰਗ ਨਾਲ ਅਮਰੀਕਾ ਰਹਿ ਰਹੇ ਅਤੇ ਪੁੱਜ ਰਹੇ ਪਰਵਾਸੀਆਂ ਨੂੰ ਬਾਹਰ ਕੱਢਣ ਦੀ ਅਮਰੀਕਾ ਸਰਕਾਰ ਦੀ ਮੁਹਿੰਮ ਤਹਿਤ ਅੱਜ ਚਾਰ ਪੰਜਾਬੀਆਂ ਨੂੰ ਡਿਪੋਰਟ ਕਰਕੇ ਅੰਮ੍ਰਿਤਸਰ ਭੇਜਿਆ ਗਿਆ ਹੈ, ਜਿਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਮਗਰੋਂ ਪੁਲੀਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਹਵਾਲੇ ਕਰਨ ਲਈ ਸਬੰਧਿਤ ਥਾਣਿਆਂ ਵਿੱਚ ਭੇਜ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਤੋਂ ਵਾਪਸ ਭੇਜੇ ਗਏ ਪੰਜਾਬ ਦੇ ਚਾਰ ਨੌਜਵਾਨਾਂ ਵਿੱਚ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਜਤਿੰਦਰ ਸਿੰਘ ਵਾਸੀ ਕੰਸ਼ੂ ਕਲਾਂ ਡਾਕਖਾਨਾ ਆਲੋਵਾਲ ਨਾਭਾ ਪਟਿਆਲਾ, ਮਨਿੰਦਰ ਦੱਤ ਵਾਸੀ ਚਾਂਦਪੁਰ ਜਲੰਧਰ, ਜੁਗਰਾਜ ਸਿੰਘ ਪਿੰਡ ਚੂਹੜਪੁਰ ਧਾਰੀਵਾਲ ਬਾਈਪਾਸ ਗੁਰਦਾਸਪੁਰ ਜ਼ਿਲ੍ਹਾ ਅਤੇ ਹਰਪ੍ਰੀਤ ਸਿੰਘ ਵਾਸੀ ਪਿੰਡ ਚੀਮਾ ਡਾਕਖਾਨਾ ਕਾਦੀਆਂ ਜ਼ਿਲ੍ਹਾ ਗੁਰਦਾਸਪੁਰ ਵਜੋਂ ਦੱਸੀ ਗਈ ਹੈ।

ਜਾਣਕਾਰੀ ਮੁਤਾਬਕ 12 ਵਿਅਕਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ, ਜਿਨ੍ਹਾਂ ਵਿੱਚ ਇਹ ਚਾਰ ਪੰਜਾਬੀ ਸ਼ਾਮਲ ਹਨ। ਇਹ ਸਾਰੇ ਪਨਾਮਾ ਤੋਂ ਇਸਤਾਂਬੁਲ ਰਸਤੇ ਦਿੱਲੀ ਪੁੱਜੇ ਹਨ ਅਤੇ ਦਿੱਲੀ ਹਵਾਈ ਅੱਡੇ ਤੋਂ ਪੰਜਾਬ ਨਾਲ ਸਬੰਧਿਤ ਇਨ੍ਹਾਂ ਚਾਰ ਡਿਪੋਰਟ ਕੀਤੇ ਵਿਅਕਤੀਆਂ ਨੂੰ ਇੱਕ ਘਰੇਲੂ ਉਡਾਨ ਰਾਹੀਂ ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਭੇਜਿਆ ਗਿਆ ਹੈ, ਜਿੱਥੇ ਇਮੀਗਰੇਸ਼ਨ ਵਿਭਾਗ ਵੱਲੋਂ ਇਹਨਾਂ ਦੀ ਦਸਤਾਵੇਜ਼ੀ ਜਾਂਚ ਤੋਂ ਬਾਅਦ ਇਨ੍ਹਾਂ ਨੂੰ ਪੁਲੀਸ ਅਤੇ ਆਈਬੀ ਕੋਲ ਅਗਲੇਰੀ ਜਾਂਚ ਵਾਸਤੇ ਭੇਜਿਆ ਗਿਆ।

ਦਸਤਾਵੇਜ਼ੀ ਜਾਂਚ ਤੋਂ ਬਾਅਦ ਪੁਲੀਸ ਪ੍ਰਸ਼ਾਸਨ ਵੱਲੋਂ ਸ਼ਾਮ ਵੇਲੇ ਇਨ੍ਹਾਂ ਨੂੰ ਘਰਾਂ ਤੱਕ ਪਹੁੰਚਾਉਣ ਵਾਸਤੇ ਸਬੰਧਤ ਜ਼ਿਲ੍ਹਿਆਂ ਦੇ ਥਾਣਿਆਂ ਵਿੱਚ ਭੇਜ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਪੁਲੀਸ ਤੇ ਇੱਕ ਉੱਚ ਅਧਿਕਾਰੀ ਵੱਲੋਂ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਅਮਰੀਕਾ ਵੱਲੋਂ ਹੁਣ ਡਿਪੋਰਟ ਕੀਤੇ ਜਾ ਰਹੇ ਵਿਅਕਤੀਆਂ ਨੂੰ ਪਨਾਮਾ ਵਿੱਚ ਭੇਜਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਭਾਰਤ ਭੇਜੇ ਗਏ ਇਨ੍ਹਾਂ 12 ਵਿਅਕਤੀਆਂ ਨੂੰ ਕਿਸੇ ਐੱਨਜੀਓ ਦੀ ਮਦਦ ਨਾਲ ਵਾਪਸੀ ਦੀਆਂ ਹਵਾਈ ਟਿਕਟਾਂ ਲੈ ਕੇ ਭਾਰਤ ਭੇਜਿਆ ਗਿਆ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਮਰੀਕੀ ਹਵਾਈ ਫੌਜ ਦੇ ਮਾਲਵਾਹਕ ਜਹਾਜ਼ ਦੀਆਂ ਤਿੰਨ ਉਡਾਨਾਂ ਰਾਹੀਂ ਲਗਭਗ 333 ਭਾਰਤੀ ਨਾਗਰਿਕ ਅਮਰੀਕਾ ਤੋਂ ਡਿਪੋਰਟ ਕਰਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਭੇਜੇ ਜਾ ਚੁੱਕੇ ਹਨ, ਜਿਸ ਵਿੱਚ 100 ਤੋਂ ਵੱਧ ਪੰਜਾਬੀ ਸ਼ਾਮਲ ਸਨ।

ਪੰਜਾਬ ਸਰਕਾਰ ਵੱਲੋਂ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਭੇਜਣ ਦਾ ਸਖ਼ਤ ਇਤਰਾਜ਼ ਕੀਤਾ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸੰਬੰਧ ਵਿੱਚ ਵਿਦੇਸ਼ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਕੋਲ ਅਪਣਾ ਇਤਰਾਜ਼ ਜਤਾਇਆ ਸੀ। ਮੁੱਖ ਮੰਤਰੀ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਉਤਾਰਨ ਦੇ ਫ਼ੈਸਲੇ ਨੂੰ ਪੰਜਾਬ ਨੂੰ ਬਦਨਾਮ ਕਰਨ ਦੀ ਕਾਰਵਾਈ ਕਰਾਰ ਦਿੱਤਾ ਸੀ।

Advertisement
×