DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੜ੍ਹ ਪੀੜ੍ਹਤਾਂ ਦੀ ਮਦਦ ਲਈ ਭੇਜੀ ਰਕਮ ਦੇ ਵੇਰਵੇ ਆਨਲਾਈਨ ਮਿਲਣਗੇ

ਸ਼੍ਰ੍ਰ੍ਰੋਮਣੀ ਕਮੇਟੀ ਵੱਲੋਂ ਪਾਰਦਰਸ਼ਤਾ ਯਕੀਨੀ ਬਣਾੳੁਣ ਲੲੀ ਪੋਰਟਲ ਜਾਰੀ
  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੇ ਜਾ ਰਹੇ ਰਾਹਤ ਕਾਰਜਾਂ ਅਤੇ ਸੰਗਤਾਂ ਵੱਲੋਂ ਭੇਜੀ ਜਾ ਰਹੀ ਵਿੱਤੀ ਸਹਾਇਤਾ ਦੇ ਮਾਮਲੇ ਨੂੰ ਵਧੇਰੇ ਪਾਰਦਰਸ਼ੀ ਬਣਾਉਣ ਵਾਸਤੇ ਇਸ ਸਬੰਧੀ ਵੇਰਵਿਆਂ ਨੂੰ ਅਧਿਕਾਰਤ ਵੈੱਬਸਾਈਟ ’ਤੇ ਜਾਰੀ ਕੀਤਾ ਹੈ। ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਵੈੱਬ ਪੋਰਟਲ ਜਾਰੀ ਕੀਤਾ। ਇਨ੍ਹਾਂ ਰਾਹਤ ਕਾਰਜਾਂ ਵਾਸਤੇ ਸ਼੍ਰੋਮਣੀ ਕਮੇਟੀ ਕਰਮਚਾਰੀਆਂ, ਮੈਂਬਰਾਂ ਤੇ ਸੰਗਤ ਵਲੋਂ ਲਗਪਗ 6 ਕਰੋੜ ਰੁਪਏ ਤੋਂ ਵੱਧ ਦੀ ਰਕਮ ਭੇਜੀ ਗਈ ਹੈ ਜਦੋਂ ਕਿ ਸਿੱਖ ਸੰਸਥਾ ਵਲੋਂ ਇਸ ਵਿਚੋਂ ਲਗਪਗ ਇਕ ਕਰੋੜ ਰੁਪਏ ਦੀ ਰਕਮ ਖਰਚ ਕੀਤੀ ਗਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹੜ੍ਹਾਂ ਦੌਰਾਨ ਹੋਏ ਨੁਕਸਾਨ ਦੇ ਮੱਦੇਨਜ਼ਰ ਲੋੜਵੰਦਾਂ ਤੱਕ ਲਗਾਤਾਰ ਪਹੁੰਚ ਕੀਤੀ ਜਾ ਰਹੀ ਹੈ ਅਤੇ ਸੰਗਤਾਂ ਦੀ ਮੰਗ ਤੇ ਲੋੜਾਂ ਨੂੰ ਮੁੱਖ ਰੱਖਦਿਆਂ ਸਿੱਖ ਸੰਸਥਾ ਵੱਲੋਂ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸ਼੍ਰੋਮਣੀ ਕਮੇਟੀ ਨੇ ਰਾਹਤ ਕਾਰਜਾਂ ਲਈ 20 ਕਰੋੜ ਰੁਪਏ ਰਾਖਵੇਂ ਰੱਖੇ ਹਨ, ਉਥੇ ਸੰਗਤਾਂ ਵੱਲੋਂ ਵੀ ਵੱਡਾ ਸਹਿਯੋਗ ਕੀਤਾ ਜਾ ਰਿਹਾ ਹੈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹਾਂ ਨਾਲ ਨੁਕਸਾਨੇ ਬੰਨ੍ਹਾਂ ਦੀ ਮਜ਼ਬੂਤੀ ਲਈ ਕਾਰਜ ਕਰ ਰਹੀਆਂ ਸੰਗਤਾਂ ਨੂੰ ਹੁਣ ਤੱਕ 22 ਹਜ਼ਾਰ ਲਿਟਰ ਡੀਜ਼ਲ ਦਿੱਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਕਿਸਾਨਾਂ ਨੂੰ ਕਣਕ ਦੀ ਬਿਜਾਈ ਸਮੇਂ ਡੀਜ਼ਲ ਅਤੇ ਮਿਆਰੀ ਬੀਜ ਦੇਣ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।

Advertisement

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਭਾਵਿਤ ਖੇਤਰਾਂ ਅੰਦਰ ਗੁਰਦੁਆਰਾ ਸਾਹਿਬਾਨ ਦੇ ਹੋਏ ਨੁਕਸਾਨ ਦੇ ਵੇਰਵੇ ਵੀ ਇਕੱਤਰ ਕੀਤੇ ਜਾ ਰਹੇ ਹਨ, ਤਾਂ ਜੋ ਲੋੜ ਅਨੁਸਾਰ ਸਹਾਇਤਾ ਰਾਸ਼ੀ ਦਿੱਤੀ ਜਾ ਸਕੇ। ਸਰਦੀ ਦੇ ਆ ਰਹੇ ਮੌਸਮ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਨੂੰ ਕੰਬਲ ਤੇ ਗੱਦੇ ਮੁਹੱਈਆ ਕਰਵਾਉਣ ਦੇ ਵੀ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੂਰੀ ਪਾਰਦਰਸ਼ਤਾ ਦੇ ਨਾਲ ਕਾਰਜ ਕਰ ਰਹੀ ਹੈ ਅਤੇ ਇਸ ਦੇ ਸਾਰੇ ਵੇਰਵੇ ਸ਼੍ਰੋਮਣੀ ਕਮੇਟੀ ਵੱਲੋਂ ਜਾਰੀ https://floodrelief.sgpc.net ’ਤੇ ਦੇਖੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਬਿਨਾਂ ਕਾਰਨ ਸ਼੍ਰੋਮਣੀ ਕਮੇਟੀ ’ਤੇ ਇਲਜ਼ਾਮ ਲਗਾਉਣੇ ਠੀਕ ਨਹੀਂ ਹਨ, ਸਗੋਂ ਇਸ ਮੁਸੀਬਤ ਸਮੇਂ ਸਾਰਿਆਂ ਨੂੰ ਰਲ ਕੇ ਲੋੜਵੰਦਾਂ ਦੀ ਮੱਦਦ ਲਈ ਅੱਗੇ ਆਉਣਾ ਚਾਹੀਦਾ ਹੈ।

Advertisement
×