ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 10 ਅਕਤੂਬਰ
ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਹੋਈ। ਜਿਸ ਦੌਰਾਨ ਸਰਵਬਸੰਮਤੀ ਨਾਲ ਕਰੋੜਾਂ ਰੁਪਏ ਦੇ ਕੰਮਾਂ ਨੂੰ ਪ੍ਰਵਾਨਗੀ ਦਿੱਤੀ ਗਈ।
ਇਸ ਮੀਟਿੰਗ ਵਿੱਚ ਸਿਵਲ ਅਤੇ ਓਐਂਡਐਮ ਵਿਭਾਗਾਂ ਦੇ ਕੰਮਾਂ ਨੂੰ ਮਨਜੂਰੀ ਦਿੱਤੀ ਗਈ। ਜਿਨ੍ਹਾਂ ਵਿੱਚ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਦੀਆਂ ਸੜਕਾਂ ਅਤੇ ਗਲੀਆਂ ਨੁੰ ਚੌੜਾ ਕਰਕੇ ਉਨ੍ਹਾਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ, ਸੜਕਾਂ ਦੇ ਕਿਨਾਰਿਆਂ ’ਤੇ ਫੁੱਟਪਾਥ ਦਾ ਨਿਰਮਾਣ, ਸੀਵਰੇਜ ਦੀ ਸਫਾਈ ਲਈ ਸੁਪਰ ਸੱਕਰ ਮਸ਼ੀਨ ਤੇ ਮੈਨਟੀਨੈਂਸ ਆਦਿ ਦੇ ਕੰਮ ਸ਼ਾਮਲ ਹਨ।
ਮੇਅਰ ਕਰਮਜੀਤ ਸਿੰਘ ਨੇ ਰਿੰਟੂ ਮੌਜੂਦ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਵਿਕਾਸ ਦੇ ਕੰਮ ਹਰ ਕੌਂਸਲਰ ਦੀ ਜਾਣਕਾਰੀ ਹੇਠ ਉਲੀਕੇ ਜਾਣ ਤੇ ਉਨ੍ਹਾਂ ਨੂੰ ਅਮਲੀਜਾਮਾ ਪਹਿਣਾਇਆ ਜਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮੀਟਿੰਗ ਵਿੱਚ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਨਿਗਰਾਨ ਇੰਜੀ. ਸਤਿੰਦਰ ਕੁਮਾਰ, ਦਪਿੰਦਰ ਸੰਧੂ, ਸੰਦੀਪ ਸਿੰਘ, ਕਾ.ਕਾ. ਇੰਜ. ਭਲਿੰਦਰ ਸਿੰਘ, ਮਨਜੀਤ ਸਿੰਘ, ਸਿਹਤ ਅਫ਼ਸਰ ਡਾ: ਕਿਰਨ ਕੁਮਾਰ, ਸਕੱਤਰ ਦਲਜੀਤ ਸਿੰਘ ਤੋਂ ਇਲਾਵਾ ਨਗਰ ਨਿਗਮ ਅਧਿਕਾਰੀ ਵੀ ਹਾਜ਼ਰ ਸਨ।