DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਆਜ਼ਾਦੀ ਦਿਵਸ ਤੋਂ ਪਹਿਲਾਂ DGP ਵੱਲੋਂ ਸੁਰੱਖਿਆ ਪ੍ਰਬੰਧਾਂ ਸਬੰਧੀ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿਖੇ ਸਮੀਖਿਆ ਮੀਟਿੰਗਾਂ

ਸੰਵੇਦਨਸ਼ੀਲ ਸਰਹੱਦੀ ਜ਼ਿਲ੍ਹਿਆਂ ਅਤੇ ਭੀੜ-ਭੜੱਕੇ ਵਾਲੇ ਸਥਾਨਾਂ 'ਤੇ ਸੀਨੀਅਰ ਅਧਿਕਾਰੀਆਂ ਨੂੰ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼

  • fb
  • twitter
  • whatsapp
  • whatsapp
Advertisement

ਆਜ਼ਾਦੀ ਦਿਵਸ ਨੇੜੇ ਪੰਜਾਬ ਪੁਲੀਸ ਨੇ ਆਪਣਾ ਧਿਆਨ ਸੁਰੱਖਿਆ ਸਬੰਧੀ ਘਟਨਾਵਾਂ ਨੂੰ ਰੋਕਣ ਵੱਲ ਕੇਂਦਰਿਤ ਕਰ ਦਿੱਤਾ ਹੈ, ਜਿਸ ਤਹਿਤ ਸਰਹੱਦੀ ਪੱਟੀ ਵਿੱਚ ਵਧੇਰੇ ਨਿਗਰਾਨੀ, ਸਰਗਰਮ ਪੁਲੀਸਿੰਗ ਅਤੇ ਤਾਲਮੇਲ ਨੂੰ ਆਪਣੀ ਸੁਰੱਖਿਆ ਰਣਨੀਤੀ ਦਾ ਮੁੱਖ ਹਿੱਸਾ ਬਣਾਇਆ ਗਿਆ ਹੈ। ਇਸ ਸੰਬੰਧ ਵਿੱਚ ਡੀ ਜੀ ਪੀ ਗੌਰਵ ਯਾਦਵ ਵੱਲੋਂ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿਖੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ।

ਡੀ ਜੀ ਪੀ ਗੌਰਵ ਯਾਦਵ ਨੇ ਅੱਜ ਅੰਮ੍ਰਿਤਸਰ ਕਮਿਸ਼ਨਰੇਟ ਅਤੇ ਬਾਰਡਰ ਰੇਂਜ ਦੀ ਸੁਰੱਖਿਆ ਤਿਆਰੀ ਦੀ ਸਮੀਖਿਆ ਕੀਤੀ, ਜਿਸ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਬਟਾਲਾ ਸ਼ਾਮਲ ਹਨ, ਖ਼ਾਸ ਤੌਰ 'ਤੇ ਸੰਵੇਦਨਸ਼ੀਲ ਸਰਹੱਦੀ ਜ਼ਿਲ੍ਹੇ ਅਤੇ ਸੰਵੇਦਨਸ਼ੀਲ ਸਥਾਨਾਂ ਵੱਲ ਵਧੇਰੇ ਧਿਆਨ ਦਿੱਤਾ ਗਿਆ ਹੈ।

Advertisement

ਆਜ਼ਾਦੀ ਦਿਵਸ ਦੇ ਜਸ਼ਨਾਂ ਸਮੇਂ ਵਧੇਰੇ ਚੌਕਸੀ ਵਧਾਉਣ, ਰੋਕਥਾਮ ਉਪਾਅ ਤੇਜ਼ ਕਰਨ, ਨਿਗਰਾਨੀ ਅਤੇ ਗਸ਼ਤ ਨੂੰ ਮਜ਼ਬੂਤ ਕਰਨ ਅਤੇ ਸੰਵੇਦਨਸ਼ੀਲ ਸਥਾਨਾਂ, ਮਹੱਤਵਪੂਰਨ ਸਥਾਨਾਂ, ਪ੍ਰਮੁੱਖ ਜਨਤਕ ਇਕੱਠ ਵਾਲੇ ਸਥਾਨਾਂ 'ਤੇ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਨੇੜਿਓਂ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ।

Advertisement

ਪੁਲੀਸ ਨੂੰ "ਪਹਿਲਾਂ ਰੋਕਥਾਮ" ਪਹੁੰਚ ਅਪਣਾਉਣ ਲਈ ਕਿਹਾ ਗਿਆ ਹੈ, ਜਿਸ ਵਿੱਚ ਫੀਲਡ ਯੂਨਿਟਾਂ ਨੂੰ ਸੰਭਾਵੀ ਕਮਜ਼ੋਰੀਆਂ ਦੀ ਪਛਾਣ ਕਰਨ ਅਤੇ ਕਿਸੇ ਵੀ ਘਟਨਾ ਦੇ ਵਾਪਰਨ ਤੋਂ ਪਹਿਲਾਂ ਸੁਧਾਰਾਤਮਕ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਆਜ਼ਾਦੀ ਦਿਵਸ ਸਥਾਨਾਂ 'ਤੇ ਸੁਰੱਖਿਆ ਪ੍ਰਬੰਧਾਂ ਤੱਕ ਹੀ ਜ਼ੋਰ ਨਹੀਂ ਦਿੱਤਾ ਗਿਆ ਬਲਕਿ ਸ਼ਹਿਰ ਅਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਵਿਆਪਕ ਸੁਰੱਖਿਆ ਪ੍ਰਬੰਧ ਨੂੰ ਵਧਾਇਆ ਗਿਆ।

ਮੀਟਿੰਗ ਦੌਰਾਨ ਸਮੀਖਿਆ ਕੀਤੇ ਗਏ ਮੁੱਖ ਮੁੱਦਿਆਂ ਵਿੱਚ ਭੀੜ ਪ੍ਰਬੰਧਨ, ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ, ਮਹੱਤਵਪੂਰਨ ਅਦਾਰਿਆਂ ਦੀ ਸੁਰੱਖਿਆ ਅਤੇ ਐਮਰਜੈਂਸੀ ਵਿੱਚ ਤੇਜ਼ ਅਤੇ ਤਾਲਮੇਲ ਨਾਲ ਕੰਮ ਕਰਨ ਦੇ ਮੁੱਦੇ ਸ਼ਾਮਲ ਹਨ।

ਪੁਲੀਸ ਅਧਿਕਾਰੀਆਂ ਨੂੰ ਵੱਖ-ਵੱਖ ਵਿਭਾਗਾਂ ਅਤੇ ਯੂਨਿਟਾਂ ਵਿਚਾਲੇ ਤਾਲਮੇਲ ਬਣਾਈ ਰੱਖਣ, ਤੁਰੰਤ ਖ਼ੁਫ਼ੀਆ ਜਾਣਕਾਰੀ ਸਾਂਝੀ ਕਰਨ ਅਤੇ ਲਗਾਤਾਰ ਉੱਭਰ ਰਹੇ ਖ਼ਤਰਿਆਂ ਦਾ ਮੁਲਾਂਕਣ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। 15 ਅਗਸਤ ਤੱਕ ਚੱਲਣ ਵਾਲੇ ਸੁਰੱਖਿਆ ਉਪਾਵਾਂ ਦੇ ਹਿੱਸੇ ਵਜੋਂ ਸੰਵੇਦਨਸ਼ੀਲ ਖੇਤਰਾਂ ਵਿੱਚ ਗਸ਼ਤ ਅਤੇ ਨਿਗਰਾਨੀ ਨੂੰ ਵੀ ਤੇਜ਼ ਕੀਤਾ ਜਾ ਰਿਹਾ ਹੈ। ਇਸ ਮੀਟਿੰਗ ਵਿੱਚ ਪੁਲੀਸ ਕਮਿਸ਼ਨਰ ਅਤੇ ਡੀ ਆਈ ਜੀ ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਸਮੇਤ ਅੰਮ੍ਰਿਤਸਰ ਕਮਿਸ਼ਨਰੇਟ ਅਤੇ ਗੁਰਦਾਸਪੁਰ, ਪਠਾਨਕੋਟ, ਬਟਾਲਾ ਅਤੇ ਅੰਮ੍ਰਿਤਸਰ ਦਿਹਾਤੀ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

ਇਸ ਤੋਂ ਇਲਾਵਾ ਡੀ ਜੀ ਪੀ ਵੱਲੋਂ ਜਲੰਧਰ ਅਤੇ ਲੁਧਿਆਣਾ ਵਿਖੇ ਵੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲੀਸ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ।

Advertisement
×