ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 1 ਜੂਨ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੈਂਟਰ ਫਾਰ ਐਗਰੀਕਲਚਰ, ਰਿਸਰਚ ਐਂਡ ਇਨੋਵੇਸ਼ਨ ਰੂਸਾ.2.0 ਤਹਿਤ ਸਥਾਪਤ ਐਗਰੀ ਇਨੋਵੇਸ਼ਨ ਐਂਡ ਐਕਸਟੈਂਸ਼ਨ ਸੈਂਟਰ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਯੂਨੀਵਰਸਿਟੀ ਦੇ ਐਗਰੀਕਲਚਰ ਫਾਰਮ ਵਿੱਚ ਕੇਲਿਆਂ, ਸੇਬਾਂ, ਅਸ਼ਵਗੰਧਾ ਤੇ ਹੋਰ ਵੱਖ-ਵੱਖ ਫ਼ਲਾਂ ਅਤੇ ਦਵਾਈਆਂ ਵਾਲੀਆਂ ਫ਼ਸਲਾਂ ਨੂੰ ਦੇਖਿਆ। ਉਨ੍ਹਾਂ ਯੂਨੀਵਰਸਿਟੀ ਵਿੱਚ ਕੇਲਿਆਂ ਅਤੇ ਸੇਬਾਂ ਨਾਲ ਲੱਦੇ ਬੂਟਿਆਂ ਨੂੰ ਵੇਖ ਕੇ ਸ਼ਲਾਘਾ ਕੀਤੀ। ਇਸ ਮੌਕੇ ਡੀਨ, ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ, ਓਐੱਸਡੀ, ਪ੍ਰੋ. ਹਰਦੀਪ ਸਿੰਘ ਤੋਂ ਇਲਾਵਾ ਵਿਭਾਗ ਦੇ ਹੋਰ ਮੈਂਬਰ ਹਾਜ਼ਰ ਸਨ। ਉਨ੍ਹਾਂ ਯੂਨੀਵਰਸਿਟੀ ਵੱਲੋਂ ਫ਼ਸਲੀ ਵਿਭਿੰਨਤਾ ਲਈ ਨਿਭਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਇਨ੍ਹਾਂ ਕੰਮਾਂ ਲਈ ਜਿੱਥੇ ਮੁਬਾਰਕਬਾਦ ਦਿੱਤੀ, ਉੱਥੇ ਇਸ ਸੈਂਟਰ ਵਿੱਚ ਆਵੋਕਾਡੋ ਦਾ ਬੂਟਾ ਵੀ ਲਾਇਆ। ਇਸ ਮੌਕੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਇਸ ਮੌਕੇ ਯੂਨੀਵਰਸਿਟੀ ਦੀਆਂ ਵੱਖ-ਵੱਖ ਉਪਲਬਧੀਆਂ ਦੇ ਨਾਲ-ਨਾਲ ਖੇਤੀਬਾੜੀ ਖੇਤਰ ਵਿੱਚ ਪ੍ਰਾਪਤ ਕੀਤੀਆਂ ਮੱਲਾਂ ਦਾ ਜ਼ਿਕਰ ਕੀਤਾ।