ਬੱਸ ਅੱਡੇ ਨੇੜੇ ਰੇਹੜੀਆਂ ਤੇ ਫੜ੍ਹੀਆਂ ਲਾਉਣ ਵਾਲਿਆਂ ਵੱਲੋਂ ਧਰਨਾ : The Tribune India

ਬੱਸ ਅੱਡੇ ਨੇੜੇ ਰੇਹੜੀਆਂ ਤੇ ਫੜ੍ਹੀਆਂ ਲਾਉਣ ਵਾਲਿਆਂ ਵੱਲੋਂ ਧਰਨਾ

ਬੱਸ ਅੱਡੇ ਨੇੜੇ ਰੇਹੜੀਆਂ ਤੇ ਫੜ੍ਹੀਆਂ ਲਾਉਣ ਵਾਲਿਆਂ ਵੱਲੋਂ ਧਰਨਾ

ਬੱਸ ਅੱਡੇ ਨੇੜਿਓਂ ਹਟਾਉਣ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਰੇਹੜੀਆਂ-ਫੜ੍ਹੀਆਂ ਵਾਲੇ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 2 ਦਸੰਬਰ

ਸਥਾਨਕ ਬੱਸ ਅੱਡੇ ਨੇੜੇ ਅੱਜ ਫਲਾਂ ਦੀਆਂ ਰੇਹੜੀਆਂ ਅਤੇ ਫੜ੍ਹੀਆਂ ਲਾਉਣ ਵਾਲਿਆਂ ਨੇ ਸਰਕਾਰ ਖ਼ਿਲਾਫ਼ ਧਰਨਾ ਦਿੱਤਾ। ਉਹ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਇੱਥੋਂ ਨਾ ਉਜਾੜਿਆ ਜਾਵੇ।

ਅੰਮ੍ਰਿਤਸਰ ਵਿੱਚ ਮਾਰਚ ਮਹੀਨੇ ਹੋਣ ਵਾਲੇ ਜੀ-20 ਸੰਮੇਲਨ ਦੇ ਮੱਦੇਨਜ਼ਰ ਕੀਤੇ ਜਾ ਰਹੇ ਪ੍ਰਬੰਧਾਂ ਤਹਿਤ ਇੱਥੇ ਬੱਸ ਅੱਡੇ ਨੇੜੇ ਰੇਹੜੀਆਂ-ਫੜ੍ਹੀਆਂ ਵਾਲਿਆਂ ਨੂੰ ਇੱਥੋਂ ਹਟਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਨੇੜੇ ਹੀ ਹੋਰ ਜਗ੍ਹਾ ਮੁਹੱਈਆ ਕੀਤੀ ਗਈ ਹੈ ਪਰ ਉਸ ਜਗ੍ਹਾ ਤੋਂ ਉਹ ਸੰਤੁਸ਼ਟ ਨਹੀਂ ਹਨ। ਅੱਜ ਜਦੋਂ ਨਗਰ ਨਿਗਮ ਦੀ ਇੱਕ ਟੀਮ ਪੁਲੀਸ ਦੇ ਸਹਿਯੋਗ ਨਾਲ ਇਹ ਰੇਹੜੀਆਂ ਅਤੇ ਫੜ੍ਹੀਆਂ ਹਟਾਉਣ ਪਹੁੰਚੀ ਤਾਂ ਇਨ੍ਹਾਂ ਲੋਕਾਂ ਨੇ ਕਾਰਵਾਈ ਦਾ ਵਿਰੋਧ ਕੀਤਾ ਅਤੇ ਸਰਕਾਰ ਖ਼ਿਲਾਫ਼ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਹੈ।

ਇਕ ਪ੍ਰਦਰਸ਼ਨਕਾਰੀ ਬਲਵਿੰਦਰ ਸਿੰਘ ਨੇ ਕਿਹਾ ਕਿ ਉਹ ਪਿਛਲੇ ਕਈ ਦਹਾਕਿਆਂ ਤੋਂ ਇੱਥੇ ਰੇਹੜੀ ਲਗਾ ਰਿਹਾ ਹੈ। ਇਹ ਕਾਰੋਬਾਰ ਉਸ ਦੇ ਪਰਿਵਾਰ ਦੀ ਰੋਜ਼ੀ ਰੋਟੀ ਹੈ। ਸਰਕਾਰ ਵੱਲੋਂ ਰੇਹੜੀਆਂ ਹਟਾ ਕੇ ਉਨ੍ਹਾਂ ਨੂੰ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ। ਉਸ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਜਗ੍ਹਾ ਮੁਹੱਈਆ ਕੀਤੀ ਗਈ ਹੈ, ਉਹ ਕਾਫੀ ਪਿੱਛੇ ਹੈ ਅਤੇ ਉੱਥੇ ਗਾਹਕ ਨਹੀਂ ਆਉਣਗੇ। ਉਸ ਨੇ ਕਿਹਾ ਕਿ ਕਈਆਂ ਨੇ ਕਾਰੋਬਾਰ ਲਈ ਕਰਜ਼ੇ ਵੀ ਲਏ ਹੋਏ ਹਨ। ਜੇਕਰ ਕਾਰੋਬਾਰ ਬੰਦ ਹੋ ਗਿਆ ਤਾਂ ਕਰਜ਼ਾ ਕਿਵੇਂ ਵਾਪਸ ਕਰਨਗੇ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਰੋਜ਼ੀ-ਰੋਟੀ ਬੰਦ ਨਾ ਕਰਵਾਈ ਜਾਵੇ।

ਧਰਨਾਕਾਰੀਆਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਦੀ ਕਬਜ਼ੇ ਹਟਾਉਣ ਪਹੁੰਚੀ ਟੀਮ ਨਾਲ ਤਕਰਾਰ ਵੀ ਹੋਈ। ਨਗਰ ਨਿਗਮ ਦੀ ਟੀਮ ਵਿੱਚ ਸ਼ਾਮਲ ਅਧਿਕਾਰੀ ਧਰਮਿੰਦਰ ਸਿੰਘ ਨੇ ਆਖਿਆ ਕਿ ਬੱਸ ਅੱਡੇ ਦੇ ਇਲਾਕੇ ਵਿੱਚ ਟਰੈਫਿਕ ਦੀ ਵੱਡੀ ਸਮੱਸਿਆ ਹੈ, ਇਸ ਲਈ ਰੇਹੜੀਆਂ-ਫੜ੍ਹੀਆਂ ਹਟਾ ਕੇ ਦੂਜੀ ਥਾਂ ਸਥਾਪਤ ਕੀਤੀਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਨੇੜੇ ਹੀ ਸਾਹਮਣੇ ਖਾਲੀ ਥਾਂ ਮੁਹੱਈਆ ਕੀਤੀ ਗਈ ਹੈ ਪਰ ਇਹ ਲੋਕ ਇਸ ਦਾ ਵਿਰੋਧ ਕਰ ਰਹੇ ਹਨ ਜਦੋਂਕਿ ਇਨ੍ਹਾਂ ਦੇ ਕਈ ਸਾਥੀ ਉੱਥੇ ਚਲੇ ਵੀ ਗਏ ਹਨ। ਪੁਲੀਸ ਟੀਮ ਦੀ ਇਕ ਅਧਿਕਾਰੀ ਨੇ ਆਖਿਆ ਕਿ ਇਸ ਇਲਾਕੇ ਵਿੱਚੋਂ ਨਾਜਾਇਜ਼ ਕਬਜ਼ੇ ਹਟਾ ਕੇ ਟਰੈਫਿਕ ਦੀ ਸਮੱਸਿਆ ਹੱਲ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਥੇ ਹੋਟਲਾਂ ਵਾਲਿਆਂ ਨੇ ਰੇਹੜੀਆਂ ਲਗਵਾਈਆਂ ਹੋਈਆਂ ਹਨ ਜੋ ਕਿ ਟਰੈਫਿਕ ਵਿੱਚ ਵਿਘਨ ਦਾ ਕਾਰਨ ਬਣਦੀਆਂ ਹਨ। ਸਮੱਸਿਆ ਦੇ ਹੱਲ ਲਈ ਇਸ ਜਗ੍ਹਾ ਦਾ ਖਾਲੀ ਹੋਣਾ ਜ਼ਰੂਰੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁੱਖ ਖ਼ਬਰਾਂ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

12 ਪੱਤਰਕਾਰਾਂ ਨੂੰ ਵੀ ਦਿੱਤੀ ਚਿਤਾਵਨੀ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਸੀਆਰਪੀਐਫ, ਐਸਐਸਬੀ ਤੇ ਆਈਟੀਬੀਪੀ ਦੀਆਂ 10 ਪੈਰਾਮਿਲਟਰੀ ਕੰਪਨੀਆਂ ਬਿਹਾ...

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਵਿਦੇਸ਼ੀ ਭਾਸ਼ਾ ’ਚ ਸਰਕਾਰੀ ਕੰਮ ਕਰਨ ’ਤੇ ਲੱਗ ਸਕਦਾ ਹੈ 89 ਲੱਖ ਦਾ ਜੁ...

ਸ਼ਹਿਰ

View All