ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਜਲ੍ਹਿਆਂਵਾਲਾ ਬਾਗ ਅੱਗੇ ਧਰਨਾ

ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਜਲ੍ਹਿਆਂਵਾਲਾ ਬਾਗ ਅੱਗੇ ਧਰਨਾ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਅਪਰੈਲ

ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੇ ਪਰਿਵਾਰਾਂ ਤੇ ਹੋਰ ਜਥੇਬੰਦੀਆਂ ਦੇ ਕਾਰਕੁਨਾਂ ਨੇ ਅੱਜ ਇੱਥੇ ਜੱਲ੍ਹਿਆਂਵਾਲਾ ਬਾਗ ਦੇ ਬਾਹਰ ਰੋਸ ਧਰਨਾ ਦਿੱਤਾ ਅਤੇ ਇੱਥੇ ਬਣੇ ਇੱਕ ਸਮਾਰਕ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਜੱਲ੍ਹਿਆਂਵਾਲਾ ਬਾਗ ਪਿਛਲੇ ਇਕ ਸਾਲ ਤੋਂ ਬੰਦ ਹੈ ਤੇ ਅੱਜ ਵੀ ਇਸ ਨੂੰ ਬੰਦ ਰੱਖਿਆ ਗਿਆ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਅੰਦਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ ਜਿਸ ਕਾਰਨ ਇਨ੍ਹਾਂ ਪਰਿਵਾਰਾਂ ਦੇ ਜੀਆਂ ਅਤੇ ਹੋਰ ਸੁਤੰਤਰਤਾ ਸੈਨਾਨੀ ਪਰਿਵਾਰਾਂ ਦੇ ਮੈਂਬਰਾਂ ਸਮੇਤ ਵੱਖ ਵੱਖ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਰੋਸ ਵਜੋਂ ਜਲ੍ਹਿਆਂਵਾਲਾ ਬਾਗ ਦੇ ਬਾਹਰ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਜੱਲ੍ਹਿਆਂਵਾਲਾ ਬਾਗ ਨੂੰ ਜਲਦੀ ਖੋਲ੍ਹਣ ਦੀ ਮੰਗ ਕੀਤੀ। ਦੱਸਣਯੋਗ ਹੈ ਕਿ ਪਿਛਲੇ ਵਰ੍ਹੇ ਫਰਵਰੀ ਵਿਚ ਜਲ੍ਹਿਆਂਵਾਲਾ ਬਾਗ਼ ਨੂੰ ਮੁਰੰਮਤ ਕ‍ਾਰਜਾਂ ਕਰਕੇ ਬੰਦ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਕਰੋਨਾ ਕਾਰਨ ਇਸ ਨੂੰ ਲੋਕਾਂ ਲਈ ਨਹੀਂ ਖੋਲ੍ਹਿਆ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All