ਜੇਲ੍ਹਾਂ ’ਚ ਖੁੱਲ੍ਹਣਗੇ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ

ਜੇਲ੍ਹਾਂ ’ਚ ਖੁੱਲ੍ਹਣਗੇ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 18 ਅਪਰੈਲ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿਚ ਕੈਦੀਆਂ ਲਈ ਸਿਹਤ ਸਹੂਲਤਾਂ ਮੁਹੱਈਆ ਕਰਨ ਦੇ ਮੰਤਵ ਨਾਲ ਜੇਲ੍ਹਾਂ ’ਚ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਸ ਖ਼ੁਲਾਸਾ ਟਰੱਸਟ ਦੇ ਮੁਖੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਕੀਤਾ। ਉਹ ਕੈਦੀਆਂ ਦੇ ਮੁੜ ਵਸੇਬੇ, ਭਲਾਈ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਬਣੇ ਜੇਲ੍ਹ ਬੋਰਡ ਦੇ ਮੈਂਬਰ ਵੀ ਹਨ। ਉਨ੍ਹਾਂ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਇਸ ਸਬੰਧ ਵਿਚ ਆਨਲਾਈਨ ਮੀਟਿੰਗ ਵੀ ਕੀਤੀ ਸੀ। ਉਨ੍ਹਾਂ ਨੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੇ ਸਿਹਤ ਪੱਖ ਤੋਂ ਇਲਾਵਾ ਬਿਮਾਰ ਕੈਦੀਆਂ ਨੂੰ ਜੇਲ੍ਹ ਤੋਂ ਬਾਹਰ ਲਿਜਾ ਕੇ ਟੈਸਟ ਕਰਾਉਣ ਦੀ ਔਖੀ ਪ੍ਰਕਿਰਿਆ ਦਾ ਹਵਾਲਾ ਦਿੰਦਿਆਂ ਟਰੱਸਟ ਵੱਲੋਂ ਜੇਲ੍ਹਾਂ ਵਿਚ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ ਖੋਲ੍ਹਣ ਦੀ ਤਜਵੀਜ਼ ਰੱਖੀ ਸੀ ਜਿਸ ਨੂੰ ਮੁੱਖ ਮੰਤਰੀ ਵੱਲੋਂ ਸਹਿਮਤੀ ਦਿੱਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਸਹਿਮਤੀ ਤੋਂ ਬਾਅਦ ਇਸ ਸਬੰਧ ਵਿਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੀਟਿੰਗ ਕੀਤੀ ਸੀ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਤਹਿਤ 6 ਜ਼ਿਲ੍ਹਿਆਂ ਅੰਮ੍ਰਿਤਸਰ, ਪਟਿਆਲਾ, ਗੁਰਦਾਸਪੁਰ, ਲੁਧਿਆਣਾ, ਜਲੰਧਰ, ਫ਼ਰੀਦਕੋਟ ਦੀਆਂ ਕੇਂਦਰੀ ਜੇਲ੍ਹਾਂ ’ਚ ਇਹ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ ਖੋਲ੍ਹੀਆਂ ਜਾਣਗੀਆਂ। ਅਗਲੇ ਪੜਾਅ ਵਿਚ ਬਾਕੀ ਜ਼ਿਲ੍ਹਿਆਂ ਦੀਆਂ ਕੇਂਦਰੀ ਅਤੇ ਸਬ ਜੇਲ੍ਹਾਂ ਵਿੱਚ ਵੀ ਇਹ ਸਹੂਲਤ ਦਿੱਤੀ ਜਾਵੇਗੀ। ਟਰੱਸਟ ਵੱਲੋਂ ਜਲਦੀ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All