ਦੀਨਾਨਗਰ: ਸਿਸੋਦੀਆ ਅਤੇ ਸ਼ੈਰੀ ਕਲਸੀ ਹੜ੍ਹ ਪੀੜਤਾਂ ਨੂੰ ਮਿਲੇ
ਉਨ੍ਹਾਂ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਜ਼ਮੀਨ ਅਤੇ ਰਿਹਾਇਸ਼ੀ ਇਲਾਕਿਆਂ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਤੁਰੰਤ ਉਪਾਅ ਯਕੀਨੀ ਬਣਾਉਣ ਦੇ ਨਾਲ-ਨਾਲ ਲੰਬੇ ਸਮੇਂ ਦੇ ਹੱਲ ਤਿਆਰ ਕਰਨ ਲਈ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ।
ਉਨ੍ਹਾਂ ਪਿੰਡ ਵਾਸੀਆਂ ਅਤੇ ਅਧਿਕਾਰੀਆਂ/ਕਰਮਚਾਰੀਆਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਸਥਿਤੀ ਦੀ ਨੇੜਿਓਂ ਨਜ਼ਰ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਸੂਬਾ ਸਰਕਾਰ ਦਾ ਪੂਰਾ ਅਮਲਾ ਪਹਿਲੇ ਦਿਨ ਤੋਂ ਸਰਗਰਮ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਚੇਅਰਮੈਨ ਬਲਜੀਤ ਸਿੰਘ ਅਤੇ ਮੁਖਦੇਵ ਸਿੰਘ ਆਲੋਵਾਲ ਜ਼ਿਲ੍ਹਾ ਮੀਡੀਆ ਇੰਚਾਰਜ ਵੀ ਮੌਜੂਦ ਸਨ।