ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਕਾਲ ਤਖ਼ਤ ਵਿਖੇ ਪੇਸ਼

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ’ਚ ਨੱਚਣ ਗਾਉਣ ਦਾ ਮਾਮਲਾ; ਜਥੇਦਾਰ ਗੜਗੱਜ ਕੋਲ ਆਪਣਾ ਪੱਖ ਰੱਖਿਆ
Advertisement

ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਅੱਜ ਅਕਾਲ ਤਖ਼ਤ ਵਿਖੇ ਪੁੱਜ ਕੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲ ਆਪਣਾ ਪੱਖ ਰੱਖਿਆ ਹੈ।

ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਸ੍ਰੀਨਗਰ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿੱਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਵਿੱਚ ਨਾਚ ਗਾਣ ਆਦਿ ਦਿਖਾਇਆ ਗਿਆ ਸੀ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਸੀ।

Advertisement

ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਉਪਰੰਤ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਅਕਾਲ ਤਖ਼ਤ ’ਤੇ ਸੱਦਿਆ ਗਿਆ ਸੀ। ਇਸੇ ਤਹਿਤ ਜਸਵੰਤ ਸਿੰਘ ਅੱਜ ਪੇਸ਼ ਹੋਏ ਅਤੇ ਜਥੇਦਾਰ ਦੇ ਸਨਮੁਖ ਆਪਣਾ ਪੱਖ ਰੱਖਿਆ। ਜਸਵੰਤ ਸਿੰਘ ਨੇ ਪੇਸ਼ ਹੋਣ ਮੌਕੇ ਆਪਣਾ ਦਾਹੜ੍ਹਾ ਬੰਨ੍ਹਿਆ ਹੋਇਆ ਸੀ। ਜਥੇਦਾਰ ਗੜਗੱਜ ਦੇ ਆਦੇਸ਼ ਅਨੁਸਾਰ ਮਗਰੋਂ ਉਹ ਦਾਹੜ੍ਹਾ ਖੋਲ੍ਹ ਕੇ ਪੇਸ਼ ਹੋਏ ਹਨ।

ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਆਪਣੀ ਗਲਤੀ ਮੰਨੀ ਸੀ ਅਤੇ ਖਿਮਾ ਯਾਚਨਾ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤਨਖਾਹ ਲਾਈ ਗਈ ਸੀ। ਉਹ ਆਪਣੀ ਤਨਖਾਹ ਪੂਰੀ ਕਰਨ ਮਗਰੋਂ ਖਿਮਾ ਯਾਚਨਾ ਦੀ ਅਰਦਾਸ ਕਰਵਾ ਚੁੱਕੇ ਹਨ। ਇਸੇ ਮਾਮਲੇ ਵਿੱਚ ਪੰਜਾਬੀ ਗਾਇਕ ਬੀਰ ਸਿੰਘ ਵੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲ ਕੇ ਖਿਮਾ ਯਾਚਨਾ ਦੀ ਅਪੀਲ ਕਰ ਚੁੱਕੇ ਹਨ।

Advertisement
Tags :
Akal Takht JathedarSri Akal Takht Sahibਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜਡਾਇਰੈਕਟਰ ਜਸਵੰਤ ਸਿੰਘਭਾਸ਼ਾ ਵਿਭਾਗ ਪੰਜਾਬ
Show comments