ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਕੌਮੀ ਆਗੂ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ, ਪੰਜਾਬ ਦੇ ਵਿਰੋਧੀ ਧਿਰ ਨੇਤਾ ਹਰਪਾਲ ਸਿੰਘ ਚੀਮਾ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰੱਸਟ ਅਤੇ ਦਿੱਲੀ ਵਿਧਾਨ ਸਭਾ ਹਲਕਾ ਅੰਬੇਡਕਰ ਨਗਰ ਤੋਂ ਵਿਧਾਇਕ ਅਜੈ ਦੱਤ ਦਾ ਬੀਤੇ ਦਿਨ ਸਾਬਕਾ ਆਈ.ਜੀ ਤੇ ‘ਆਪ’ ਆਗੂ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਗ੍ਰਹਿ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਮਨੀਸ਼ ਸਿਸੋਦੀਆ ਆਈ.ਜੀ ਕੁੰਵਰ ਦੇ ਪਰਿਵਾਰ ਅਤੇ ਵੱਡੀ ਗਿਣਤੀ ’ਚ ਮੌਜ਼ੂਦ ਆਗੂਆਂ ਤੇ ਪਾਰਟੀ ਵਾਲੰਟੀਅਰਾਂ ਨੂੰ ਮਿਲੇ। ਉਨ੍ਹਾਂ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਵਰਕਰਾਂ ਨੂੰ ਹੱਲਾਸ਼ੇਰੀ ਦਿੱਤੀ ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵਲੋਂ ਉਲੀਕੀਆਂ ਗਈਆਂ ਅਗਾਂਹਵਧੂ ਨੀਤੀਆਂ ’ਤੇ ਵਿਚਾਰ ਵਟਾਂਦਰਾ ਕੀਤਾ। -ਖੇਤਰੀ ਪ੍ਰਤੀਨਿਧ